ਬਾਬੇ ਨਾਨਕ ਦੀਆਂ ਸਿੱਖਿਆਵਾਂ ਸਾਡੇ ਲਈ ਚਾਨਣ ਮੁਨਾਰਾ : ਨਵਜੋਤ ਸਿੱਧੂ 

ਏਜੰਸੀ

ਖ਼ਬਰਾਂ, ਪੰਜਾਬ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਧਰਮ ਦੀ ਕੇਂਦਰਿਤ ਸ਼ਕਤੀ , ਚਾਨਣ ਮੁਨਾਰਾ ਹਨ

Navjot Singh Sidhu

ਚੰਡੀਗੜ੍ਹ : ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਜਿਥੇ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਕਈ ਜੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਪਹੁੰਚ ਚੁੱਕੇ ਹਨ।

ਇਸ ਤਰ੍ਹਾਂ ਹੀ ਅੱਜ CM ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕੈਬਿਨਟ ਵੀ ਡੇਰਾ ਬਾਬਾ ਨਾਨਕ ਪਹੁੰਚੀ ਹੈ ਪਰ ਨਵਜੋਤ ਸਿੱਧੂ ਨੂੰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ''ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿੱਖ ਧਰਮ ਦੀ ਕੇਂਦਰਿਤ ਸ਼ਕਤੀ ਹਨ, ਉਹ ਚਾਨਣ ਮੁਨਾਰਾ ਹਨ ਜੋ ਸਾਨੂੰ ਸਰਬ-ਸਾਂਝੀਵਾਲਤਾ, ਸ਼ਾਂਤੀ ਅਤੇ ਸਾਰਿਆਂ ਦੀ ਭਲਾਈ ਦਾ ਮਾਰਗਦਰਸ਼ਨ ਕਰਦੀਆਂ ਹਨ।

ਸਰਬੱਤ ਦਾ ਭਲਾ ਸਾਡੀ ਮਾਰਗਦਰਸ਼ਕ ਸ਼ਕਤੀ ਹੈ... ਕਰਤਾਰਪੁਰ ਦੀ ਕਹਾਣੀ'' ਉਨ੍ਹਾਂ ਨੇ ਇਸ ਟਵੀਟ ਦੇ ਨਾਲ ਇੱਕ ਪੁਰਾਣੀ ਵੀਡੀਉ ਵੀ ਸ਼ੇਅਰ ਕੀਤੀ ਹੈ ਜੋ 2018 ਦੀ ਉਨ੍ਹਾਂ ਦੀ ਪਾਕਿਸਤਾਨ ਫੇਰੀ ਦੀ ਹੈ।