ਸ਼ਰਧਾਲੂਆਂ ਲਈ ਵੱਡੀ ਸੌਗਾਤ : ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਬੱਸਾਂ ਚਲਾਏਗੀ ਪੰਜਾਬ ਸਰਕਾਰ

ਏਜੰਸੀ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਦੌਰੇ ਤੋਂ ਪਰਤੇ CM ਚੰਨੀ ਨੇ ਕੀਤਾ ਵੱਡਾ ਐਲਾਨ

cm Charanjit Singh Channi

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨਾਲ ਅੱਜ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਕੇ ਵਾਪਸ ਪਰਤੇ CM ਚੰਨੀ ਨੇ ਵੱਡਾ ਐਲਾਨ ਕੀਤਾ  ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਬੱਸਾਂ ਚਲਾਏਗੀ।

ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਦੇ ਲੋਕਾਂ ਵਲੋਂ ਬਹੁਤ ਪਿਆਰ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਹੈ। 

ਦੱਸਣਯੋਗ ਹੈ ਕਿ ਅੱਜ  ਮੁੱਖ ਮੰਤਰੀ ਚੰਨੀ ਪੰਜਾਬ ਕੈਬਿਨਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪ੍ਰਵਾਰ ਵੀ ਗਿਆ ਸੀ।