ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ CM ਚੰਨੀ, ਕਿਹਾ- ਅੱਜ ਸਾਡੀ ਅਰਦਾਸ ਪੂਰੀ ਹੋਈ
CM ਚੰਨੀ ਦੇ ਨਾਲ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ. ਸਮੇਤ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹਨ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਨਾਲ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ. ਸਮੇਤ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹਨ।
ਕਰਤਾਰਪੁਰ ਸਾਹਿਬ ਲਾਂਘੇ ਦੇ ਮੁੜ ਖੁੱਲ੍ਹਣ ਨੂੰ ਇਤਿਹਾਸਕ ਪਲ ਦੱਸਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਸ ਲਾਂਘੇ ਨਾਲ ਬਹੁਤ ਸਾਰੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੀ ਹੈ। ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਪੂਰੀ ਹੋ ਗਈ ਹੈ। ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਮੰਗ ਪੂਰੀ ਕਰ ਦਿਤੀ ਹੈ ਅਤੇ ਸਿੱਖ ਸੰਗਤ ਨੂੰ ਇੱਕ ਵਾਰ ਫਿਰ ਗੁਰੂ ਘਰ ਦੇ ਦਰਸ਼ਨ ਕਰਕੇ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।ਦੱਸ ਦੇਈਏ ਕਿ ਇਸ ਮੌਕੇ CM ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦਾ ਪ੍ਰਵਾਰ ਵੀ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਗਿਆ ਹੈ।