ਸ਼ਰਧਾਲੂਆਂ ਲਈ ਖੁਸ਼ਖਬਰੀ : ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਨਾਂਦੇੜ ਲਈ ਬੁਕਿੰਗ ਸ਼ੁਰੂ 

ਏਜੰਸੀ

ਖ਼ਬਰਾਂ, ਪੰਜਾਬ

ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ ਉਡਾਣ ਲਈ ਬੁਕਿੰਗ ਸ਼ੁਰੂ ਕਰ ਦਿਤੀ ਹੈ।

Air India

ਅੰਮ੍ਰਿਤਸਰ : ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਏਅਰ ਇੰਡੀਆ ਨੇ ਅੰਮ੍ਰਿਤਸਰ-ਨਾਂਦੇੜ ਦੀ ਸਿੱਧੀ ਉਡਾਣ ਲਈ ਬੁਕਿੰਗ ਸ਼ੁਰੂ ਕਰ ਦਿਤੀ ਹੈ।

ਦੱਸ ਦੇਈਏ ਕਿ ਇਹ ਉਡਾਣ 24 ਤਰੀਕ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਇਹ ਫਲਾਈਟ ਹਫਤੇ 'ਚ ਸਿਰਫ ਇਕ ਦਿਨ ਲਈ ਹੋਵੇਗੀ। ਇਸ ਦੇ ਨਾਲ ਹੀ ਮੁੰਬਈ ਨੂੰ ਵੀ ਸਿੱਧੇ ਨਾਂਦੇੜ ਨਾਲ ਜੋੜ ਦਿਤਾ ਗਿਆ ਹੈ।