ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਲਈ ਰਵਾਨਾ ਹੋਈ ਸੰਗਤ ਵਿਚ ਖੁਸ਼ੀ ਦਾ ਮਾਹੌਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋ ਰਹੇ ਹਨ।

Sikh Sangat at Kartarpur corridor

ਗੁਰਦਾਸਪੁਰ (ਨਿਤਿਨ ਲੂਥਰਾ): ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋ ਰਹੇ ਹਨ। ਪਾਕਿਸਤਾਨ ਪਹੁੰਚਣ ਮੌਕੇ ਸਥਾਨਕ ਸਿੱਖਾਂ ਵਲੋਂ ਇਹਨਾਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਕ ਪਾਸੇ ਜਿੱਥੇ ਸੰਗਤਾਂ ਵਿਚ ਖੁਸ਼ੀ ਦਾ ਮਾਹੌਲ ਹੈ ਤਾਂ ਉੱਥੇ ਹੀ ਕਈ ਸੰਗਤਾਂ ਇਸ ਫੈਸਲੇ ਤੋਂ ਬਾਅਦ ਭਾਵੁਕ ਹੋ ਗਈਆਂ।

ਹੋਰ ਪੜ੍ਹੋ: ਸਿਆਸਤ ਨਾ ਕਰਨ ਆਗੂ, ਸਿੱਖ ਸੰਗਤ ਦੀ ਅਰਦਾਸ ਨਾਲ ਖੁੱਲ੍ਹਿਆ ਲਾਂਘਾ: ਬਰਿੰਦਰਮੀਤ ਸਿੰਘ ਪਾਹੜਾ

ਸੰਗਤਾਂ ਦਾ ਕਹਿਣਾ ਹੈ ਕਿ ਅਸੀਂ ਅਪਣੀ ਜਨਮਭੂਮੀ ਨੂੰ ਨਮਸਕਾਰ ਕਰਨ ਜਾ ਰਹੇ ਹਾਂ। ਸੰਗਤਾਂ ਦਾ ਕਹਿਣਾ ਹੈ ਕਿ ਇਹ ਲਾਂਘਾ ਹਮੇਸ਼ਾਂ ਖੁੱਲ੍ਹਾ ਰਹਿਣਾ ਚਾਹੀਦਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੀਆਂ ਸੰਗਤਾਂ ਨੇ ਦੱਸਿਆ ਕਿ ਇਹ ਖੁਸ਼ੀ ਬਿਆਨ ਨਹੀਂ ਕੀਤੀ ਜਾ ਸਕਦੀ, ਇਸ ਖੁਸ਼ੀ ਨੂੰ ਸਿਰਫ ਮਾਣਿਆ ਜਾ ਸਕਦਾ ਹੈ ਅਤੇ ਵਾਹਿਗੁਰੂ ਇਹ ਖੁਸ਼ੀ ਸਭ ਨੂੰ ਦੇਣ।

ਹੋਰ ਪੜ੍ਹੋ: Cryptocurrency ਗਲਤ ਹੱਥਾਂ 'ਚ ਨਹੀਂ ਜਾਣੀ ਚਾਹੀਦੀ, ਇਹ ਸਾਡੇ ਨੌਜਵਾਨਾਂ ਨੂੰ ਤਬਾਹ ਕਰ ਦੇਵੇਗੀ- PM

ਕਰਤਾਰਪੁਰ ਸਾਹਿਬ ਦਾ ਇਤਿਹਾਸ

ਦੱਸ ਦਈਏ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 17 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ, ਜਿੱਥੇ ਉਨ੍ਹਾਂ ਨੇ ਹਿੰਦੂ ਅਤੇ ਮੁਸਲਮਾਨ ਭਾਈਚਾਰਿਆਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਦੇ ਗਿਆਨ ਵੰਡਿਆ ਅਤੇ ਇਸੇ ਪਵਿੱਤਰ ਧਰਤੀ 'ਤੇ ਬਾਬੇ ਨਾਨਕ ਨੇ ਖੇਤੀ ਕਰਕੇ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਦਾ ਉਪਦੇਸ਼ ਦਿੱਤਾ।

ਹੋਰ ਪੜ੍ਹੋ: ਲਖਨਊ 'ਚ ਕਿਸਾਨ ਮਹਾਪੰਚਾਇਤ ਨੂੰ ਰੋਕਿਆ ਤਾਂ PM ਤੇ CM ਨੂੰ UP 'ਚ ਉਤਰਨ ਨਹੀਂ ਦੇਵਾਂਗੇ- ਟਿਕੈਤ

ਗੁਰੂ ਨਾਨਕ ਦੇਵ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਇਥੇ ਹੀ ਭਾਈ ਲਹਿਣੇ ਨੂੰ ਸ੍ਰੀ ਗੁਰੂ ਅੰਗਦ ਦੇਵ ਬਣਾ ਕੇ ਸਿੱਖਾਂ ਦੇ ਦੂਜੇ ਗੁਰੂ ਦੀ ਗੁਰਗੱਦੀ ਦਿੱਤੀ। ਕਰਤਾਰਪੁਰ ਸਾਹਿਬ ਵਿਖੇ ਬਣਿਆ ਇਤਿਹਾਸਕ ਗੁਰਦੁਆਰਾ ਪਾਕਿਸਤਾਨ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।