ਚੀਫ਼ ਖ਼ਾਲਸਾ ਦੀਵਾਨ ਨੇ ਮੁੜ ਕਰਤਾਰਪੁਰ ਦਾ ਲਾਂਘਾ ਖੋਲ੍ਹਣ ’ਤੇ ਖ਼ੁਸ਼ੀ ਪ੍ਰਗਟਾਈ

ਏਜੰਸੀ

ਖ਼ਬਰਾਂ, ਪੰਜਾਬ

ਚੀਫ਼ ਖ਼ਾਲਸਾ ਦੀਵਾਨ ਨੇ ਮੁੜ ਕਰਤਾਰਪੁਰ ਦਾ ਲਾਂਘਾ ਖੋਲ੍ਹਣ ’ਤੇ ਖ਼ੁਸ਼ੀ ਪ੍ਰਗਟਾਈ

image

ਅੰਮ੍ਰਿਤਸਰ, 17 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ  ਅਤੇ ਆਨਰੇਰੀ ਸਕੱਤਰ ਸ. ਸਵਿੰਦਰ ਸਿੰਘ ਕੱਥੂਨੰਗਲ ਨੇ ਕਰਤਾਰਪੁਰ ਲਾਂਘੇ ਦੀ ਸਾਂਝ ਮੁੜ ਬਹਾਲ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਜਗਤ ਦੀਆਂ ਅਰਦਾਸਾਂ ਪ੍ਰਵਾਨ ਕਰ ਕੇ ਉਨ੍ਹਾਂ ਨੂੰ ਪੰਥ ਤੋਂ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਦੀ ਦਾਤ ਬਖ਼ਸ਼ੀ ਹੈ। ਪ੍ਰਧਾਨ ਸ. ਨਿਰਮਲ ਸਿੰਘ, ਆਨਰੇਰੀ ਸਕੱਤਰ ਸ. ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਸ: ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ  ਅਤੇ ਸ: ਅਮਰਜੀਤ ਸਿੰਘ ਬਾਂਗਾ ਨੇ ਆਸ ਪ੍ਰਗਟ ਕੀਤੀ ਕਿ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਜਗਤ ਗੁਰੂ ਨਾਨਕ ਸਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁਲ੍ਹਾ ਕਰਤਾਰਪੁਰ ਸਾਹਿਬ ਦਾ ਲਾਂਘਾ ਅਮਨ ਅਤੇ ਭਾਈਚਾਰੇ ਨੂੰ ਵਧਾਉਂਦਾ ਹੋਇਆ ਦੁਹਾਂ ਮੁਲਕਾਂ ਭਾਰਤ-ਪਾਕਿ ਵਿਚ ਸ਼ਾਂਤੀ ਦੀ ਸ਼ੁਰੂਆਤ ਦਾ ਪ੍ਰਤੀਕ ਬਣੇਗਾ।