ਸਿੱਖ ਚਿਹਰੇ ਨੂੰ ਅੱਗੇ ਰੱਖ ਪੰਜਾਬ ਫ਼ਤਹਿ ਕਰਨ ਦੀ ਤਿਆਰੀ ਵਿਚ ਭਾਜਪਾ, ਪੜ੍ਹੋ ਕਿਸ ਚਿਹਰੇ 'ਤੇ ਖੇਡ ਸਕਦੀ ਹੈ ਦਾਅ

ਏਜੰਸੀ

ਖ਼ਬਰਾਂ, ਪੰਜਾਬ

ਪਿਛਲੇ ਸਾਲ ਤਿੰਨ ਖੇਤੀ ਕਾਨੂੰਨ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ। 

BJP

 

ਚੰਡੀਗੜ੍ਹ- ਪੰਜਾਬ ਵਿਚ ਭਾਜਪਾ ਆਪਣਾ ਧੜਾ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ।  ਸਿੱਖ ਚਿਹਰਿਆਂ ਨੂੰ ਅੱਗੇ ਲਿਆ ਕੇ ਪਾਰਟੀ ਵੱਲੋਂ ਆਉਣ ਵਾਲੀ ਲੋਕ ਸਭਾ ਲਈ ਤਿਆਰੀ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਦਾ ਅਗਲਾ ਮੁਖੀ ਕੌਣ ਹੋਵੇਗਾ ਇਸ ਨੂੰ ਲੈ ਕੇ ਮੰਥਨ ਸ਼ੁਰੂ ਹੋ ਗਿਆ ਹੈ। 

ਗੁਜਰਾਤ ਚੋਣਾਂ ਤੋਂ ਬਾਅਦ ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪਾਰਟੀ ਦਾ ਇੱਕ ਹਿੱਸਾ ਜਿੱਥੇ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਬਣੇ ਰਹਿਣ 'ਤੇ ਜ਼ੋਰ ਦੇ ਰਿਹਾ ਹੈ, ਉੱਥੇ ਹੀ ਦਿੱਲੀ 'ਚ ਪਾਰਟੀ ਦਾ ਕੋਰ ਗਰੁੱਪ ਕਿਸੇ ਸਿੱਖ ਚਿਹਰੇ ਨੂੰ ਅੱਗੇ ਲਿਆਉਣ 'ਤੇ ਵਿਚਾਰ ਕਰ ਰਿਹਾ ਹੈ। ਸੂਬੇ ਵਿਚ ਪਿਛਲੇ 23 ਸਾਲਾਂ ਤੋਂ ਅਕਾਲੀ ਦਲ ਅਤੇ ਬਾਜਪਾ ਦਾ ਗਠਜੋੜ ਸੀ ਅਤੇ ਪਾਰਟੀ ਅਕਾਲੀ ਦਲ ਦੇ ਜੂਨੀਅਰ ਪਾਰਟਨਰ ਦੀ ਭੂਮਿਕਾ ਵਿਚ ਰਹੀ। 

ਭਾਜਪਾ ਨੇ 2017 ਵਿਚ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ 23 ਸੀਟਾਂ 'ਤੇ ਚੋਣ ਲੜੀ ਸੀ ਤੇ ਤਿੰਨ ਸੀਟਾਂ ਜਿੱਤੀਆਂ ਸਨ ਤੇ ਉਹਨਾਂ ਨੂੰ 5.4 ਫ਼ੀਸਦੀ ਵੋਟਾਂ ਮਿਲੀਆਂ ਸਨ। ਇਸ ਤੋਂ ਪਹਿਲਾਂ 2012 ਵਿਚ ਭਾਜਪਾ ਨੂੰ 12 ਸੀਟਾਂ ਮਿਲੀਆਂ ਸਨ। ਪਿਛਲੇ ਸਾਲ ਤਿੰਨ ਖੇਤੀ ਕਾਨੂੰਨ ਦਾ ਵਿਰੋਧ ਕਰਦੇ ਹੋਏ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ। 

ਇਹ ਹਨ ਭਾਜਪਾ ਦੇ ਸਿੱਖ ਚਿਹਰੇ 
ਭਾਜਪਾ ਕੋਲ ਪੰਜਾਬ ਸੂਬੇ ਦੇ ਸਿੱਖ ਚਿਹਰੇ, ਜਿਨ੍ਹਾਂ ਵਿਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਮਦਮੀ ਟਕਸਾਲ ਦੇ ਸਾਬਕਾ ਆਗੂ ਪ੍ਰੋ: ਸਰਚਾਂਦ ਸਿੰਘ, ਹਰਜੀਤ ਸਿੰਘ ਗਰੇਵਾਲ, ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਹਰਵਿੰਦਰ ਸਿੰਘ ਲਾਡੀ, ਇਹ ਸਭ ਪਹਿਲੀ ਕਤਾਰ ਵਿਚ ਹਨ।