ਸਹੁਰਿਆਂ ਦੀ ਸਤਾਈ ਨਵ-ਵਿਆਹੁਤਾ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੇਢ ਮਹੀਨੇ ਪਹਿਲਾਂ ਹੋਇਆ ਸੀ ਵਿਆਹ

photo

 

ਸ੍ਰੀ ਮੁਕਤਸਰ ਸਾਹਿਬ: ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਮਾਮਲਾ ਜ਼ਿਲਾ ਲੁਧਿਆਣਾ ਦੇ ਪਿੰਡ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿੱਥੇ ਨਵ-ਵਿਆਹੁਤਾ ਨੇ ਦਾਜ ਦੀ ਮੰਗ ਤੋਂ ਤੰਗ ਆ ਕੇ ਫਾਹਾ ਲੈ ਲਿਆ।

ਮ੍ਰਿਤਕ ਦਾ ਨਾਂ ਈਸ਼ੂ ਹੈ। ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸਹੁਰਾ ਪਰਿਵਾਰ ਦਾਜ ਲਈ ਪ੍ਰੇਸ਼ਾਨ ਕਰਦਾ ਸੀ। ਜਿਸ ਤੋਂ ਤੰਗ ਆ ਕੇ ਉਹਨਾਂ ਦੀ ਧੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਜਾਣਕਾਰੀ ਅਨੁਸਾਰ 31 ਸਾਲਾ ਈਸ਼ੂ ਦਾ ਵਿਆਹ ਹਾਲੇ ਡੇਢ ਮਹੀਨਾ ਪਹਿਲਾ ਹੀ ਮੁਕਤਸਰ ਦੇ ਰਹਿਣ ਵਾਲੇ ਮੋਹਿਤ ਨਾਮ ਦੇ ਨੌਜਵਾਨ ਨਾਲ ਹੋਇਆ ਸੀ। ਈਸ਼ੂ ਦੀ ਮੌਤ ਮਗਰੋਂ ਗਾਂਧੀ ਨਗਰ ਸਥਿਤ ਗ੍ਰਹਿ ਵਿਖੇ ਮੌਜੂਦ ਮਾਪਿਆਂ 'ਤੇ ਪਰਿਵਾਰਕ ਮੈਂਬਰਾਂ ਦੇ ਹੰਝੂ ਰੁਕਣ ਦਾ ਨਾਅ ਨਹੀਂ ਲੈ ਰਹੇ ਸਨ ਤੇ ਮ੍ਰਿਤਕ ਈਸ਼ੂ ਸਰਕਾਰੀ ਟੀਚਰ ਸੀ।

ਜਦਕਿ ਉਸਦਾ ਘਰਵਾਲਾ ਡੀਸੀ ਦਫਤਰ ਵਿਖੇ ਨੌਕਰੀ ਕਰਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਲੜਕੀ ਦੇ ਭਰਾ ਨੇ  ਗੱਲਬਾਤ ਕਰਦਿਆਂ ਦੱਸਿਆ ਕਿ ਉਸਦੀ ਭੈਣ ਨੂੰ  ਉਸਦੇ ਸਹੁਰੇ ਦਾਜ ਲਈ ਲਗਾਤਾਰ ਤੰਗ ਪਰੇਸ਼ਾਨ ਕਰ ਰਹੇ ਸਨ।