Punjab News: ਕੁੱਤਿਆਂ ਦੇ ਵੱਢਣ ਨਾਲ ਇਕ ਬੱਚੇ ਦੀ ਮੌਤ, ਦੂਜੇ ਦੀ ਹਾਲਤ ਨਾਜ਼ੁਕ, ਘਰ ਦੇ ਬਾਹਰ ਖੇਡ ਰਹੇ ਸਨ ਬੱਚੇ

ਏਜੰਸੀ

ਖ਼ਬਰਾਂ, ਪੰਜਾਬ

'ਕੁੱਤੇ ਆਏ ਦਿਨ ਲੋਕਾਂ 'ਤੇ ਹਮਲਾ ਕਰਦੇ ਰਹਿੰਦੇ ਹਨ'

File Photo

Firozpur: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਜ਼ਖਮੀ ਬੱਚੇ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ।

ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿਚ ਜੀਰਾ ਵਿਖੇ ਰਹਿੰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੌਸ਼ਨ (6) ਅਤੇ ਬੱਚਾ ਸ਼ਿਵ (5) ਮਾਸੀ ਦੇ ਘਰ ਦੇ ਬਾਹਰ ਖੇਡ ਰਹੇ ਸਨ। ਹੱਡਾਰੋੜੀ ਦੇ ਕੁੱਤਿਆਂ ਨੇ ਦੋਵਾਂ ਬੱਚਿਆਂ 'ਤੇ ਹਮਲਾ ਕਰਕੇ ਉਹਨਾਂ ਨੂੰ ਜ਼ਖ਼ਮੀ ਕਰ ਦਿੱਤਾ। ਕੁੱਤਿਆਂ ਦੇ ਵੱਢਣ ਨਾਲ ਰੌਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਲੋਕਾਂ ਨੇ ਸ਼ਿਵ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ। ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਕਿਸਾਨ ਆਗੂ ਮੰਗਲ ਸਿੰਘ ਦਾ ਕਹਿਣਾ ਹੈ ਕਿ ਇਲਾਕੇ ਵਿਚ ਕਈ ਹੱਡਾਰੋੜੀ ਕੁੱਤੇ ਹਨ। ਇਹ ਕੁੱਤੇ ਆਏ ਦਿਨ ਲੋਕਾਂ 'ਤੇ ਹਮਲਾ ਕਰਦੇ ਰਹਿੰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।

(For more news apart from A child dies due to dog bite, stay tuned to Rozana Spokesman)