Sidhu MooseWala murder Case: ਬਰਖ਼ਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ; ਹਾਈ ਕੋਰਟ ਨੇ ਦਿਤੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਿਤਪਾਲ ਸਿੰਘ ਅੰਮ੍ਰਿਤਸਰ ਜੇਲ ਵਿਚ ਬੰਦ ਸੀ।

Sidhu MooseWala murder Case: HC grants interim bail to sacked Mansa CIA in-charge

Sidhu MooseWala murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੀਪਕ ਟੀਨੂੰ ਨੂੰ ਭਜਾਉਣ ਦੇ ਮਾਮਲੇ ਵਿਚ ਜੇਲ ਵਿਚ ਬੰਦ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 25 ਜਨਵਰੀ ਤਕ ਜ਼ਮਾਨਤ ਮਨਜ਼ੂਰ ਕਰ ਲਈ ਹੈ। ਪ੍ਰਿਤਪਾਲ ਸਿੰਘ ਅੰਮ੍ਰਿਤਸਰ ਜੇਲ ਵਿਚ ਬੰਦ ਸੀ।

ਦੱਸ ਦੇਈਏ ਕਿ ਮਾਨਸਾ ਸੀਆਈਏ ਸਟਾਫ਼ ਤੋਂ ਗੈਂਗਸਟਰ ਦੀਪਕ ਟੀਨੂੰ 31 ਅਗਸਤ ਦੀ ਰਾਤ ਨੂੰ ਮਾਨਸਾ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਨੇ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਦਿਤਾ ਸੀ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਪ੍ਰਿਤਪਾਲ ਸਿੰਘ ਅੰਮ੍ਰਿਤਸਰ ਜੇਲ ਵਿਚ ਬੰਦ ਸੀ। ਪ੍ਰਿਤਪਾਲ ਸਿੰਘ ਵਲੋਂ ਮਾਨਸਾ ਦੀ ਮਾਣਯੋਗ ਅਦਾਲਤ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਮਾਨਸਾ ਅਦਾਲਤ ਵਲੋਂ ਉਸ ਦੀ ਅਰਜ਼ੀ ਰੱਦ ਕਰ ਦਿਤੀ ਗਈ ਸੀ। ਇਸ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਨੇ ਉਸ ਨੂੰ ਜ਼ਮਾਨਤ ਦੇ ਦਿਤੀ ਹੈ।

(For more news apart from HC grants interim bail to sacked Mansa CIA in-charge, stay tuned to Rozana Spokesman)