Amritsar News : ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਦਰਬਾਰ ਸਾਹਿਬ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਕਾਂਗਰਸੀ ਆਗੂਆਂ ਨੇ ਕੀਤਾ ਨਿੱਘਾ ਸਵਾਗਤ 

ਰਾਹੁਲ ਗਾਂਧੀ ਦੇ ਅੰਮ੍ਰਿਤਸਰ ਪਹੁੰਚਣ ’ਤੇ ਕਾਂਗਰਸੀ ਆਗੂ ਸਵਾਗਤ ਕਰਦੇ ਹੋਏ

Amritsar News : ਅੰਮ੍ਰਿਤਸਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਂਸਦ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਅੰਮ੍ਰਿਤਸਰ ਦੇ ਐੱਮ.ਪੀ. ਗੁਰਜੀਤ ਸਿੰਘ ਔਜਲਾ ਸਮੇਤ ਕਈ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਦਾ ਏਅਰਪੋਰਟ 'ਤੇ ਸਵਾਗਤ ਕੀਤਾ। ਰਾਹੁਲ ਗਾਂਧੀ ਹਵਾਈ ਅੱਡੇ ਤੋਂ ਪਹਿਲਾਂ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ । ਉਥੇ ਉਹ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਨਗੇ ਅਤੇ ਸਵੇਰੇ ਦਿੱਲੀ ਲਈ ਰਵਾਨਾ ਹੋਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ 20 ਨਵੰਬਰ ਨੂੰ ਹੋਣ ਵਾਲੀਆਂ ਹਨ ਜਿਨ੍ਹਾਂ ਦਾ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ। ਅਜਿਹੇ 'ਚ ਰਾਹੁਲ ਗਾਂਧੀ ਦੇ ਇਸ ਪੰਜਾਬ ਦੌਰੇ ਨੂੰ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 

(For more news apart from  Rahul Gandhi reached Amritsar, Durbar Sahib will pay obeisance News in Punjabi, stay tuned to Rozana Spokesman)