Punjab News: ਸੀਨੀਅਰ ਅਕਾਲੀ ਆਗੂ ਐਨ.ਕੇ ਸ਼ਰਮਾ ਵੱਲੋਂ ਅਸਤੀਫਾ, ਛੱਡੀ ਪਾਰਟੀ

ਏਜੰਸੀ

ਖ਼ਬਰਾਂ, ਪੰਜਾਬ

Punjab News: ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ

Senior Akali leader NK Sharma resigned, left the party

 

Punjab News: ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ (N. K. Sharma) ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਇਕ ਸਾਜ਼ਿਸ਼ ਤਹਿਤ ਜਲੀਲ ਕੀਤਾ ਜਾ ਰਿਹਾ ਹੈ।

ਨਰਿੰਦਰ ਕੁਮਾਰ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਉਹ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਰਹੇ ਹਨ। ਸ਼ਰਮਾ ਨੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਐਲਾਨ ਕੀਤਾ ਕਿ ਅੱਜ ਉਨ੍ਹਾਂ ਨੇ ਪਾਰਟੀ ਦੇ ਹਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਅਸਤੀਫਾ ਦੇਣ ਅਤੇ ਪਾਰਟੀ ਛੱਡਣ ਦਾ ਕਾਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਐਨ ਕੇ ਸ਼ਰਮਾ ਨੇ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿੰਦੇ ਹਨ ਤਾਂ ਉਹ ਪਾਰਟੀ ਵਰਕਰ ਵਜੋਂ ਪਾਰਟੀ ਵਿੱਚ ਕੰਮ ਕਰਦੇ ਰਹਿਣਗੇ।