ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਸੂਬੇ ਤੋਂ ਬਾਹਰੋਂ ਆਉਣ ਵਾਲਿਆਂ ਲਈ ਖਾਸ ਚੈਕਿੰਗ ਮੁਹਿੰਮ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿੱਢੀ ਮੁਹਿੰਮ

Ludhiana Police Commissionerate starts special checking drive for those coming from outside the state

ਲੁਧਿਆਣਾ: ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਨਾਗਰਿਕਾਂ ਦੀ ਸੁਰੱਖਿਆ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਕਿਰਾਏਦਾਰਾਂ ਦੇ ਟਿਕਾਣਿਆਂ ਅਤੇ ਆਰਜ਼ੀ ਸੈਟਲਮੈਂਟ ਵਿੱਚ ਵਿਸਤ੍ਰਿਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲਿਸ ਨੇ ਕਿਰਾਏਦਾਰਾਂ ਦੇ ਰਿਕਾਰਡ ਦੀ ਜਾਂਚ ਕੀਤੀ। ਉਨਾਂ ਦੀ ਪਛਾਣ ਪੱਕੀ ਕੀਤੀ ਅਤੇ ਸ਼ੱਕੀ ਵਿਅਕਤੀਆਂ ਜਾਂ ਗਤੀਵਿਧੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ।