ਸੱਜਣ ਕੁਮਾਰ ਨੂੰ ਮਿਲੀ ਉਮਰ ਕੈਦ 'ਤੇ ਤਸੱਲੀ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਮਦਮੀ ਟਕਸਾਲ ਦੇ ਮੁਖੀ ਗਿ. ਹਰਨਾਮ ਸਿੰਘ ਖ਼ਾਲਸਾ ਨੇ ਜ਼ੋਰ ਦੇ ਕੇ ਕਿਹਾ ਨਵੰਬਰ '84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ.........

Giani Harnam Singh Khalsa, head of Damdami Taksal and others

ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁਖੀ ਗਿ. ਹਰਨਾਮ ਸਿੰਘ ਖ਼ਾਲਸਾ ਨੇ ਜ਼ੋਰ ਦੇ ਕੇ ਕਿਹਾ ਨਵੰਬਰ '84 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮੌਕੇ ਦੋਸ਼ੀਆਂ ਦੀ ਸਿਆਸੀ ਪੁਸ਼ਤਪਨਾਹੀ ਬਾਰੇ ਦਿੱਲੀ ਹਾਈ ਕੋਰਟ ਵਲੋਂ ਅਪਣੇ ਫ਼ੈਸਲੇ 'ਚ ਕੀਤੇ ਗਏ ਅਹਿਮ ਪ੍ਰਗਟਾਵੇ ਉਪੰਰਤ ਗਾਂਧੀ ਪਰਵਾਰ ਨੂੰ ਕਾਂਗਰਸ ਜਾਂ ਕਿਸੇ ਵੀ ਸਿਆਸੀ ਪਾਰਟੀ ਦੀ ਅਗਵਾਈ ਦਾ ਹੁਣ ਕੋਈ ਹੱਕ ਨਹੀਂ ਰਹਿ ਜਾਂਦਾ।

ਲਿਹਾਜਾ ਰਾਹੁਲ ਗਾਂਧੀ ਨੂੰ ਵੀ ਕਾਂਗਰਸ ਦੀ ਅਗਵਾਈ ਤੋਂ ਵੱਖ ਹੋ ਜਾਣਾ ਚਾਹੀਦਾ ਹੈ ਤੇ ਸਿੱਖ ਪੰਥ ਤੋਂ ਅਪਣੇ ਗੁਨਾਹਾਂ ਲਈ ਮਾਫ਼ੀ ਮੰਗਣੀ ਚਾਹੀਦੀ ਹੈ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਜਣ ਕੁਮਾਰ ਅਤੇ ਸਾਥੀਆਂ ਨੂੰ ਸੁਣਾਏ ਗਏ ਸਜ਼ਾ ਨੂੰ ਘੱਟ ਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਨਿਰਦੋਸ਼ ਸਿੱਖਾਂ ਦੀ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ ਸੀ ਫਿਰ ਵੀ ਇਹ 34 ਸਾਲ ਬਾਅਦ ਆਇਆ। ਉਕਤ ਇਤਿਹਾਸਕ ਫ਼ੈਸਲਾ ਸਿੱਖ ਹਿਰਦਿਆਂ ਨੂੰ ਸਕੂਨ ਪਹੁੰਚਾਉਣ ਵਾਲਾ ਹੈ।