ਕਿਸਾਨ ਆਗੂਆਂ ਨੇ ਬਾਬਾ ਰਾਮ ਸਿੰਘ ਨੂੰ ਦਿਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਆਗੂਆਂ ਨੇ ਬਾਬਾ ਰਾਮ ਸਿੰਘ ਨੂੰ ਦਿਤੀ ਸ਼ਰਧਾਂਜਲੀ

image

ਯੋਗੇਸ਼ ਪ੍ਰਤਾਪ ਸਿੰਘ ਦੀ ਹਾਲਤ ਖ਼ਰਾਬ ਹੋਣ ’ਤੇ ਡਾਕਟਰਾਂ ਨੇ ਕੀਤੀ ਜਾਂਚ

ਨੋਇਡਾ (ਯੂ. ਪੀ.), 17 ਦਸੰਬਰ : ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ 17 ਦਿਨ ਤੋਂ ਚਿੱਲਾ ਸਰਹੱਦ ਉੱਤੇ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਨੇਤਾਵਾਂ ਨੇ ਦਿੱਲੀ ਦੇ ਸਿੰਘੂ ਸਰਹੱਦ ਉੱਤੇ ਕਥਿਤ ਰੂੁਪ ਨਾਲ ਖ਼ੁੁਦਕੁਸ਼ੀ ਕਰਨ ਵਾਲੇ ਸੰਤ ਬਾਬਾ ਰਾਮ ਸਿੰਘ ਨੂੰ ਵੀਰਵਾਰ ਨੂੰ ਸ਼ਰਧਾਂਜਲੀ ਦਿਤੀ। 
ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਕੌਮੀ ਪ੍ਰਧਾਨ ਠਾਕੁਰ ਭਾਨੂ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਸੰਤ ਬਾਬਾ ਰਾਮ ਸਿੰਘ ਨੇ ਕੇਂਦਰ ਸਰਕਾਰ ਦੀਆਂ ਗ਼ਲਤੀਆਂ ਕਾਰਨ ਖ਼ੁੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਪ੍ਰਵਾਨ ਕਰਦੀ ਉਹ ਧਰਨਾ ਵਾਪਸ ਨਹੀਂ ਲੈਣਗੇ। ਭਾਰਤੀ ਕਿਸਾਨ ਯੂਨੀਅਨ (ਭਾਨੂ) ਦੇ ਸੂਬਾ ਪ੍ਰਧਾਨ ਯੋਗੇਸ਼ ਪ੍ਰਤਾਪ ਸਿੰਘ ਪੰਜ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ ਅਤੇ ਜਦੋਂ ਉਸ ਦੀ ਹਾਲਤ ਖ਼ਰਾਬ ਹੋਣ ਲੱਗੀ ਤਾਂ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਉਨ੍ਹਾਂ ਦੀ ਜਾਂਚ ਕੀਤੀ। ਯੋਗੇਸ਼ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜ ਦਿਨ ਤਕ ਚਿੱਲਾ ਸਰਹੱਦ ਖੁਲ੍ਹੀ ਰਹੀ, ਪਰ ਕੇਂਦਰ ਸਰਕਾਰ ਵਲੋਂ ਕਿਸਾਨ ਕਮਿਸ਼ਨ ਬਣਾਉਣ ਦੀ ਕੋਈ ਪਹਿਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਬੁਧਵਾਰ ਤੋਂ ਮੁੜ ਚਿੱਲਾ ਬਾਰਡਰ ਜਾਮ ਕਰ ਦਿਤਾ ਹੈ।                                   (ਪੀਟੀਆਈ)