ਕਿਸਾਨ ਸੰਘਰਸ਼ ’ਚ ਸ਼ਾਮਿਲ ਹੋਣ ਲਈ ਬੈਲ ਗੱਡੀ ਰਾਹੀਂ ਦਿੱਲੀ ਦੀਆਂ ਹੱਦਾਂ 'ਤੇ ਪਹੁੰਚੇ ਕਿਸਾਨ
ਉਨ੍ਹਾਂ ਨੇ ਇਹ ਪੂਰਾ ਪੈਂਡਾ ਬਾਰਾਂ ਦਿਨਾਂ ਵਿਚ ਤੈਅ ਕੀਤਾ।
ਮੋਗਾ- ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 23ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ।
ਇਸ ਦੇ ਚਲਦੇ ਅੱਜ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਵੱਖ ਵੱਖ ਸਾਧਨਾਂ ਰਾਹੀਂ ਪਹੁੰਚ ਰਹੇ ਹਨ ਉੱਥੇ ਅੱਜ ਮੋਗਾ ਜ਼ਿਲ੍ਹੇ ਤੋਂ ਕਿਸਾਨ ਆਪਣੀ ਬੈਲ ਗੱਡੀ ਤੇ ਦਿੱਲੀ ਸੰਘਰਸ਼ ਵਿਚ ਪਹੁੰਚੇ ਹਨ। ਦੱਸ ਦੇਈਏ ਇਹ ਖਬਰ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਮੱਲਕੇ ਦੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਉਨ੍ਹਾਂ ਨੇ ਇਹ ਪੂਰਾ ਪੈਂਡਾ ਬਾਰਾਂ ਦਿਨਾਂ ਵਿਚ ਤੈਅ ਕੀਤਾ। ਜਿਕਰਯੋਗ ਹੈ ਕਿ ਹੁਣ ਸਰਕਾਰ ਕਿਸਾਨਾਂ ਨੂੰ ਅੰਦੋਲਨ ਵਿੱਚ ਜਾਣੋਂ ਰੋਕਣ ਲਈ ਸਖਤੀ ਕਰਨ ਲੱਗੀ ਹੈ। ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ’ਚ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਸੰਭਲ ਦੇ ਐਸਡੀਐਮ ਨੇ ਛੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਮੁਚੱਲਕਾ ਭਰਨ ਲਈ ਨੋਟਿਸ ਭੇਜੇ ਗਏ ਹਨ। ਪਹਿਲਾਂ ਇਨ੍ਹਾਂ ਕਿਸਾਨਾਂ ਨੂੰ 50 ਲੱਖ ਰੁਪਏ ਦੇ ਨੋਟਿਸ ਭੇਜੇ ਗਏ ਸਨ ਪਰ ਹੁਣ ਇਸ ਨੋਟਿਸ ਨੂੰ ਸੋਧ ਦਿੱਤਾ ਗਿਆ ਹੈ।