ਕੇਜਰੀਵਾਲ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਪਾੜੀਆਂ ਤੇ ਰੱਦ ਕੀਤੇ

ਏਜੰਸੀ

ਖ਼ਬਰਾਂ, ਪੰਜਾਬ

ਕੇਜਰੀਵਾਲ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਪਾੜੀਆਂ ਤੇ ਰੱਦ ਕੀਤੇ

image

ਕਿਹਾ- ਕਿਸਾਨਾਂ ਨਾਲ ਧੋਖਾ ਨਹੀਂ ਕਰ ਸਕਦਾ
 

ਨਵੀਂ ਦਿੱਲੀ, 17 ਦਸੰਬਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀਬਾੜੀ ਨਾਲ ਜੁੜੇ ਤਿੰਨ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਪਾੜਦਿਆਂ ਕਿਹਾ ਕਿ ਉਹ ਦੇਸ਼ ਦੇ ਕਿਸਾਨਾਂ ਨਾਲ ਧੋਖਾ ਨਹੀਂ ਕਰ ਸਕਦੇ |
ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਕਾਨੂੰਨ ਭਾਜਪਾ ਦੇ ਚੋਣ 'ਫ਼ੰਡਿੰਗ' ਲਈ ਬਣੇ ਸਨ, ਨਾ ਕਿ ਕਿਸਾਨਾਂ ਲਈ | ਕੇਜਰੀਵਾਲ ਨੇ ਤਿੰਨਾਂ ਕਾਨੂੰਨਾਂ ਦੀਆਂ ਕਾਪੀਆਂ ਪਾੜਦਿਆਂ ਕਿਹਾ ਕਿ ਮੈਂ ਅਜਿਹਾ ਕਰ ਕੇ ਦੁਖੀ ਹਾਂ | ਮੈਂ ਅਜਿਹਾ ਨਹੀਂ ਕਰਨਾ ਚਾਹੁੰਦਾ ਸੀ ਪਰ ਮੈਂ ਦੇਸ਼ ਦੇ ਉਨ੍ਹਾਂ ਕਿਸਾਨਾਂ ਨੂੰ ਧੋਖਾ ਨਹੀਂ ਦੇ ਸਕਦਾ ... ਜਿਹੜੇ ਠੰਢ ਵਿਚ ਸੜਕਾਂ 'ਤੇ ਸੌਾ ਰਹੇ ਹਨ ... ਜਦੋਂ ਤਾਪਮਾਨ ਦੋ ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ | ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਇਸ ਦੇਸ਼ ਦਾ ਨਾਗਰਿਕ ਹਾਂ, ਬਾਅਦ ਵਿਚ ਮੁੱਖ ਮੰਤਰੀ | ਵਿਧਾਨ ਸਭਾ ਨੇ ਤਿੰਨਾਂ ਕਾਨੂੰਨਾਂ ਨੂੰ ਰੱਦ ਕਰ ਦਿਤਾ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰੇ | 
ਕੇਜਰੀਵਾਲ ਨੇ ਕਿਹਾ ਕਿ ਪ੍ਰਦਰਸ਼ਨਕਾਰੀ 20 ਕਿਸਾਨਾਂ ਦੀ ਮੌਤ ਹੁਣ ਤਕ ਹੋ ਚੁਕੀ ਹੈ ਅਤੇ ਕਿਹਾ ਕਿ ਕੇਂਦਰ ਨੂੰ ਹੁਣ 'ਜਾਗਣਾ' ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕੋਈ ਸ਼ਰਮਿੰਦਗੀ ਨਹੀਂ ਹੋਣੀ ਚਾਹੀਦੀ ਕਿ ਕਿਸਾਨ ਘਰ ਪਰਤਣ | ਸਾਲ 1907 ਵਿਚ ਕਿਸਾਨਾਂ ਦੇ ਪ੍ਰਦਰਸ਼ਨ 9 ਮਹੀਨਿਆਂ ਤਕ ਚੱਲਿਆ ਜਦ ਤਕ ਬਿ੍ਟਿਸ਼ ਸਾਸ਼ਕਾਂ ਨੇ ਕੁਝ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ |  
    (ਪੀਟੀਆਈ)    .