ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਲਈ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨਾਲ ਬੇਇਨਸਾਫ਼ੀ ਕਿਉਂ? : ਸਾਧਾਂਵਾਲਾ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਲਈ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨਾਲ ਬੇਇਨਸਾਫ਼ੀ ਕਿਉਂ? : ਸਾਧਾਂਵਾਲਾ

image

ਕੋਟਕਪੂਰਾ, 17 ਦਸੰਬਰ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਦਾ ਇਨਸਾਫ਼ ਮੰਗ ਰਹੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਅਤੇ ਚਲਾਈ ਗਈ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨਿਆਮੀਵਾਲਾ ਵਲੋਂ ਘਟਨਾ ਸਥਾਨ ’ਤੇ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਿਚ ਸਿੱਖ ਚਿੰਤਕਾਂ ਅਤੇ ਪੰਥਦਰਦੀਆਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ। ਬੀਤੇ ਕਲ ਸ਼ਹੀਦ ਗੁਰਜੀਤ ਸਿੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਸਰਾਵਾਂ ਸਮੇਤ ਸਿਮਰਨਜੀਤ ਸਿੰਘ ਮਾਨ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕੰਵਰਪਾਲ ਸਿੰਘ ਬਿੱਟੂ, ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਸੀ ਤੇ ਅੱਜ ਬਾਬਾ ਹਰਦੀਪ ਸਿੰਘ ਮਹਿਰਾਜ, ਬਲਜਿੰਦਰ ਸਿੰਘ ਕੋਟਭਾਰਾ, ਗੁਰਪ੍ਰੀਤ ਸਿੰਘ ਹਰੀਨੌ, ਬਲਰਾਜ ਸਿੰਘ, ਪਾਲਾ ਸਿੰਘ, ਬਾਬਾ ਅਵਤਾਰ ਸਿੰਘ ਸਾਧਾਂਵਾਲਾ ਆਦਿ ਨੇ ਆਖਿਆ ਕਿ ਦੇਸ਼ ਦੀ ਅਜ਼ਾਦੀ ਲਈ ਸੱਭ ਤੋਂ ਵੱਧ ਕੁਰਬਾਨੀਆਂ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸੱਭ ਤੋਂ ਜ਼ਿਆਦਾ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਅਤੇ ਧੱਕੇਸ਼ਾਹੀ ਨੂੰ ਬਰਦਾਸ਼ਤ ਕਰਨਾ ਔਖਾ ਹੋ ਰਿਹਾ ਹੈ। ਕਿਉਂਕਿ ਬੇਅਦਬੀ ਕਾਂਡ ਅਤੇ ਉਸ ਨਾਲ ਜੁੜੇ ਹੋਰ ਮਾਮਲਿਆਂ ਦੇ ਦੋਸ਼ੀ ਸਾਹਮਣੇ ਆ ਜਾਣ ਦੇ ਬਾਵਜੂਦ ਉਨਾਂ ਵਿਰੁਧ ਕਾਰਵਾਈ ਨਾ ਕਰਨਾ, ਉਲਟਾ ਉਨਾਂ ਨੂੰ ਸੁਰੱਖਿਆ ਅਰਥਾਤ ਪੁਲਿਸ ਮੁਲਾਜ਼ਮ ਮੁਹੱਈਆ ਕਰਵਾਉਣੇ ਪੀੜਤ ਪ੍ਰਵਾਰਾਂ ਦੇ ਜ਼ਖ਼ਮਾ ’ਤੇ ਨਮਕ ਛਿੜਕਣ ਸਮਾਨ ਹੈ। ਉਨਾਂ ਦਾਅਵਾ ਕੀਤਾ ਕਿ ਜੇਕਰ ਬਾਦਲਾਂ ਅਤੇ ਕੈਪਟਨ ਦੀ ਤਰਾਂ ਚੰਨੀ ਸਰਕਾਰ ਨੇ ਵੀ ਦੋਸ਼ੀਆਂ ਨੂੰ ਸਜ਼ਾ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਨਾ ਦਿਤਾ ਤਾਂ ਆਗਾਮੀ ਦਿਨਾਂ ਵਿਚ ਉਸਦੀ ਸਮੁੱਚੀ ਟੀਮ ਨੂੰ ਲੋਕ ਕਚਹਿਰੀ Çੱਚ ਇਸ ਦਾ ਖ਼ਾਮਿਆਜਾ ਭੁਗਤਣਾ ਪਵੇਗਾ। ਸੁਖਰਾਜ ਸਿੰਘ ਨੇ ਦੁਹਰਾਇਆ ਕਿ ਸੰਗਤ ਦੇ ਸਹਿਯੋਗ ਨਾਲ ਇਨਸਾਫ਼ ਮਿਲਣ ਤਕ ਦਿਨ ਰਾਤ ਦਾ ਧਰਨਾ ਲਗਾਤਾਰ ਜਾਰੀ ਰਹੇਗਾ।
ਫੋਟੋ :- ਕੇ.ਕੇ.ਪੀ.-ਗੁਰਿੰਦਰ-17-3ਸੀ