Inderpreet Kaur Sidhu: 'ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ' ਜਿੱਤਣ ਵਾਲੀ ਇੰਦਰਪ੍ਰੀਤ ਕੌਰ ਸਿੱਧੂ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Inderpreet Kaur Sidhu: 18 ਸਾਲ ਦੀ ਉਮਰ 'ਚ ਔਰਤਾਂ ਦੇ ਹੱਕ 'ਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਿਲਿਆ ਸੀ ਮਾਣ

Inderpreet Kaur Sidhu death News in punjabi

Inderpreet Kaur Sidhu death News in punjabi : ਮੋਗੇ ਦੀ ਇੰਦਰਪ੍ਰੀਤ ਕੌਰ ਦਾ ਦਿਹਾਂਤ ਹੋ ਗਿਆ। 18 ਸਾਲਾ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਸੀ।

ਇਹ ਵੀ ਪੜ੍ਹੋ: Punjabi youth died in America : ਅਮਰੀਕਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ 'ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ। 

ਇਹ ਵੀ ਪੜ੍ਹੋ: Punjabi youth death in Dubai: ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦੁਬਈ 'ਚ ਮੌਤ

ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ। ਆਪਣੀ ਹੋਣਹਾਰ ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦੇ ਨਾਲ ਨਾਲ ਸਥਾਨਕ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਹੈ।