ਸ਼ੰਭੂ ਬਾਰਡਰ 'ਤੇ ਸਲਫ਼ਾਸ ਨਿਗਲਣ ਵਾਲੇ ਨੌਜਵਾਨ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ, ਮਜ਼ਦੂਰਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਤੋਂ ਪ੍ਰੇਸ਼ਾਨ ਹੋ ਕੇ ਨਿਗਲੀ ਸੀ ਸਲਫ਼ਾਸ

A young farmer who swallowed sulfas died at Shambhu border

ਮੁਹਾਲੀ: ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸ਼ੰਭੂ ਸਰਹੱਦ 'ਤੇ ਚੱਲ ਰਹੇ ਸੰਘਰਸ਼ ਦੌਰਾਨ ਇਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਕਿਸਾਨ ਨੇ 14 ਦਸੰਬਰ ਨੂੰ ਸ਼ੰਭੂ ਸਰਹੱਦ 'ਤੇ ਸਲਫ਼ਾਸ ਨਿਗਲ ਲਈ ਸੀ।

ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ (ਉਮਰ 57 ਸਾਲ) ਵਜੋਂ ਹੋਈ ਹੈ।

ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਨਾ ਸੁਣੇ ਜਾਣ ਕਾਰਨ ਉਸ ਨੂੰ ਬਹੁਤ ਦੁੱਖ ਹੋਇਆ ਹੈ। ਜਦੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਸਨ। ਇਸ ਦੌਰਾਨ ਨੌਜਵਾਨ ਕਿਸਾਨ ਨੇ ਸਲਫਾਸ ਨਿਗਲ ਲਈ।