ਲੁਧਿਆਣਾ ਦੇ ਹਸਪਤਾਲ 'ਚ ਇਨਕਮ ਟੈਕਸ ਦਾ ਛਾਪਾ, ਡਾਕਟਰਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਸਤਾਵੇਜ਼ਾਂ ਦੀ ਜਾਂਚ ਜਾਰੀ, ਵੱਡੀ ਮਾਤਰਾ 'ਚ ਨਕਦੀ ਬਰਾਮਦ

Income tax raid in Ludhiana hospital News in punjabi

Income tax raid in Ludhiana hospital News in punjabi : ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਲੁਧਿਆਣਾ ਵਿਚ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਛਾਪਾ ਮਾਰਿਆ। ਅਧਿਕਾਰੀਆਂ ਨੂੰ ਵੱਡੀ ਮਾਤਰਾ 'ਚ ਨਕਦੀ ਮਿਲੀ ਹੈ। ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਅਧਿਕਾਰੀ ਡਾ: ਸੁਮਿਤਾ ਸੋਫਤ ਤੋਂ ਨਕਦੀ ਦਾ ਹਿਸਾਬ ਕਿਤਾਬ ਵੀ ਮੰਗ ਰਹੇ ਹਨ। ਕਈ ਦਸਤਾਵੇਜ਼ ਅਧਿਕਾਰੀਆਂ ਦੇ ਹੱਥ ਲੱਗੇ ਹਨ, ਜਿਨ੍ਹਾਂ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ।