Rail Roko Andolan News : ਸ਼ੰਭੂ ਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਧਰਨੇ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੋਕੀਆਂ ਜਾ ਰਹੀਆਂ ਰੇਲਾਂ
Rail Roko Andolan News : ਦੁਪਹਿਰ 12 ਵਜੇ ਤੋਂ 48 ਥਾਵਾਂ 'ਤੇ ਕਿਸਾਨ ਪਟੜੀਆਂ 'ਤੇ ਬੈਠ ਗਏ ਹਨ ਤੇ ਇਹ ਧਰਨਾ 3 ਵਜੇ ਤੱਕ ਜਾਰੀ ਰਹੇਗਾ
Rail Roko Andolan News in Punjabi : ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ’ਚ ਕਿਸਾਨਾਂ ਵੱਲੋਂ ਜ਼ਿਆਦਾਤਰ ਥਾਵਾਂ ’ਤੇ ਟਰੈਕ ਜਾਮ ਕੀਤੇ ਗਏ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ।
ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਅੱਜ ਸਾਂਝੇ ਕਿਸਾਨ ਮੋਰਚਾ ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸ ਤੋਂ ਬਾਅਦ ਸ਼ਾਮ 7 ਵਜੇ ਰਾਜਪਾਲ ਨੂੰ ਮਿਲਣ ਦਾ ਪ੍ਰੋਗਰਾਮ ਹੈ। ਪਹਿਲਾਂ ਇਹ ਮੀਟਿੰਗ 24 ਦਸੰਬਰ ਨੂੰ ਹੋਣੀ ਸੀ ਪਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਦਾ ਤਰੀਕ ਬਦਲ ਦਿੱਤੀ ਗਈ ਸੀ ।
ਜ਼ਿਕਰਯੋਗ ਹੈ ਕਿ ਅੱਜ ਪੰਜਾਬ 'ਚ 48 ਥਾਵਾਂ ’ਤੇ ਕਿਸਾਨ ਰੇਲ ਪਟੜੀਆਂ 'ਤੇ ਬੈਠ ਚੁੱਕੇ ਹਨ ਅਤੇ ਇਹ ਧਰਨਾ 3 ਵਜੇ ਤੱਕ ਜਾਰੀ ਰਹੇਗਾ।
(For more news apart from Punjab Rail Roko Andolan farmers protest latest news News in Punjabi, stay tuned to Rozana Spokesman)