ਹਾਈ ਕੋਰਟ ਨੇ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਕੀਤੀ ਖ਼ਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੱਲ੍ਹ ਸੈਸ਼ਨ ਦਾ ਆਖ਼ਰੀ ਦਿਨ ਹੈ ਤੇ ਹੁਕਮਾਂ ਬਾਅਦ ਵੀ ਸ਼ਾਮਿਲ ਹੋਣ ਸੰਭਵ ਨਹੀ: ਹਾਈ ਕੋਰਟ

High Court dismisses MP Amritpal Singh's petition

ਚੰਡੀਗੜ੍ਹ: ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਗਈ। ਅਦਾਲਤ ਨੇ ਕਿਹਾ ਕਿ ਕੱਲ੍ਹ ਆਖਰੀ ਦਿਨ ਹੈ ਅਤੇ ਇਸ ਲਈ ਉਨ੍ਹਾਂ ਦੇ ਹੁਕਮ ਤੋਂ ਬਾਅਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਮੁਸ਼ਕਲ ਹੋਵੇਗੀ।

ਅਦਾਲਤ ਨੇ ਅਗਲੇ ਸੈਸ਼ਨ ਲਈ ਪਹਿਲਾਂ ਤੋਂ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ। ਅਦਾਲਤ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਦੇ ਵਕੀਲ ਦੀ ਗੈਰਹਾਜ਼ਰੀ ਕਾਰਨ ਇਸ ਮਾਮਲੇ ਵਿੱਚ ਸੁਣਵਾਈ ਨਹੀਂ ਹੋ ਸਕਦੀ। ਅਦਾਲਤ ਨੇ ਕਿਹਾ ਕਿ ਕਿਉਂਕਿ ਕੱਲ੍ਹ ਸੈਸ਼ਨ ਦਾ ਆਖਰੀ ਦਿਨ ਹੈ, ਇਸ ਲਈ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।