Punjab Weather Update: ਪੰਜਾਬ ਵਿਚ ਕੜਾਕੇ ਦੀ ਠੰਢ, ਅੱਜ ਕਈ ਥਾਵਾਂ 'ਤੇ ਪਈ ਸੰਘਣੀ ਧੁੰਦ, ਮੀਂਹ ਪੈਣ ਦਾ ਅਲਰਟ ਜਾਰੀ
ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਨੇ ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਕੀਤਾ ਜਾਰੀ
Punjab Weather Update
ਚੰਡੀਗੜ੍ਹ: ਪੰਜਾਬ ਵਿਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਪਹਾੜਾਂ ਵਲੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਇਕ ਪਾਸੇ ਜਿਥੇ ਰਾਤ ਦੇ ਤਾਪਮਾਨ ਵਿਚ 0.1 ਡਿਗਰੀ ਤਕ ਦੀ ਕਮੀ ਆਈ ਹੈ, ਹਾਲਾਂਕਿ ਇਹ ਅਜੇ ਵੀ ਆਮ ਤੋਂ ਉਪਰ ਬਣਿਆ ਹੋਇਆ ਹੈ।
ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਚਾਰ ਦਿਨਾਂ ਲਈ ਮੌਸਮ ਵਿਭਾਗ ਨੇ ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵਲੋਂ 17 ਤੋਂ 20 ਦਸੰਬਰ ਤਕ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ। 20 ਅਤੇ 21 ਨੂੰ ਦਸੰਬਰ ਨੂੰ ਪੰਜਾਬ ਵਿਚ ਕੁੱਝ ਥਾਵਾਂ ’ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।