ਭਗਵੰਤ ਮਾਨ ਦੀ ਮਾਂ ਅਤੇ ਭੈਣ ਹੋਈਆਂ ਭਾਵੁਕ

ਏਜੰਸੀ

ਖ਼ਬਰਾਂ, ਪੰਜਾਬ

ਭਗਵੰਤ ਮਾਨ ਦੀ ਮਾਂ ਅਤੇ ਭੈਣ ਹੋਈਆਂ ਭਾਵੁਕ

image

ਚੰਡੀਗੜ੍ਹ, 18 ਜਨਵਰੀ (ਸਸਸ): ਮਾਂ ਨੇ ਕਿਹਾ, ਜਿਸ ਤਰ੍ਹਾਂ ਤੁਸੀਂ ਮੇਰੇ ਬੇਟੇ ਭਗਵੰਤ ਨੂੰ  ਪਿਛਲੇ ਤੀਹ ਸਾਲਾਂ ਤੋਂ ਪਿਆਰ ਅਤੇ ਸਮਰਥਨ ਦਿਤਾ ਹੈ, ਹੁਣ ਉਸੀ ਤਰ੍ਹਾਂ ਫਿਰ ਤੋਂ ਸਮਰਥਨ ਕਰਨਾ ਪਵੇਗਾ | ਪ੍ਰਮਾਤਮਾ ਪੰਜਾਬ 'ਤੇ ਕਿਰਪਾ ਬਣਾਈ ਰੱਖੇ ਅਤੇ ਹਮੇਸ਼ਾ ਖ਼ੁਸ਼ ਰੱਖੇ |
ਭਗਵੰਤ ਮਾਨ ਦੀ ਛੋਟੀ ਭੈਣ ਮਨਪ੍ਰੀਤ ਕੌਰ ਪਟਿਆਲਾ ਦੇ ਇਕ ਪ੍ਰਾਈਵੇਟ ਸਕੂਲ ਵਿਚ ਅਧਿਆਪਕਾ ਹੈ | ਮੁੱਖ ਮੰਤਰੀ ਲਈ ਉਸ ਦੇ ਭਰਾ ਦੇ ਨਾਂ ਦਾ ਐਲਾਨ ਹੋਣ 'ਤੇ ਉਹ ਭਾਵੁਕ ਹੋ ਗਈ | ਉਨ੍ਹਾਂ ਕਿਹਾ ਕਿ ਅਸੀਂ ਇਕ ਬਹੁਤ ਹੀ ਸਾਧਾਰਣ ਪ੍ਰਵਾਰ ਵਿਚ ਪੈਦਾ ਹੋਏ ਅਤੇ ਪਾਲਣ ਪੋਸ਼ਣ ਹੋਇਆ ਹੈ | ਇਸੇ ਲਈ ਮੇਰਾ ਭਰਾ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਦੁੱਖ ਤਕਲੀਫ਼ਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੈ | ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਉਹ ਘਰ ਵਿਚ ਹਮੇਸ਼ਾ ਬੋਲਦੇ ਸਨ ਕਿ ਹਾਸਾ ਉਦੋਂ ਹੀ ਆਉਂਦਾ ਹੈ ਜਦੋਂ ਢਿੱਡ ਭਰਿਆ ਹੁੰਦਾ ਹੈ | ਪ੍ਰੰਤੂ ਅੱਜ ਪੰਜਾਬ ਦਾ ਹਾਸਾ ਗ਼ਾਇਬ ਹੈ | ਇਸ ਲਈ ਲੋਕਾਂ ਨੂੰ  ਹਸਾਉਣ ਲਈ ਸਾਨੂੰ ਰਾਜਨੀਤੀ ਵਿਚ ਆਉਣਾ ਪਵੇਗਾ |  ਮੈਨੂੰ ਯਕੀਨ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਅਪਣੀ ਕਾਮੇਡੀ ਨਾਲ ਲੋਕਾਂ ਨੂੰ  ਹਸਾਇਆ, ਉਸੇ ਤਰ੍ਹਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਚਿਹਰੇ 'ਤੇ ਮੁਸਕਰਾਹਟ ਲਿਆਉਣਗੇ |