ਕੈਪਟਨ ਦਾ CM ਚੰਨੀ ਨੂੰ ਜਵਾਬ, “ਅਪਣੇ ਪਰਿਵਾਰ ਦੇ ਅਪਰਾਧਾਂ ਲਈ ਮੈਨੂੰ ਦੋਸ਼ੀ ਠਹਿਰਾਉਣਾ ਬੰਦ ਕਰੋ”

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਛਾਪੇਮਾਰੀ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ।

Charanjit Singh Channi and Captain Amarinder Singh

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਛਾਪੇਮਾਰੀ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਹ ਅਪਣੇ ਪਰਿਵਾਰ ਦੇ ਅਪਰਾਧਾਂ ਲਈ ਮੈਨੂੰ ਦੋਸ਼ੀ ਠਹਿਰਾਉਣਾ ਬੰਦ ਕਰਨ।

Chief Minister Charanjit Singh Channi

ਦਰਅਸਲ ਈਡੀ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਹਨਾਂ ਕਿਹਾ ਕਿ ਭਾਜਪਾ ਵਲੋਂ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ 'ਚ ਹੋ ਰਹੀ ਈਡੀ ਦੀ ਛਾਪੇਮਾਰੀ ਪਿੱਛੇ ਕੈਪਟਨ ਅਤੇ ਭਾਜਪਾ ਦਾ ਹੱਥ ਹੈ। ਮੁੱਖ ਮੰਤਰੀ ਚੰਨੀ ਦੇ ਇਸ ਬਿਆਨ ਦਾ ਕੈਪਟਨ ਨੇ ਜਵਾਬ ਦਿੱਤਾ ਹੈ।

Tweet

ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਕੀਤੇ ਗਏ ਟਵੀਟ ਵਿਚ ਉਹਨਾਂ ਲਿਖਿਆ, “ਈਡੀ ਮੈਨੂੰ ਰਿਪੋਰਟ ਨਹੀਂ ਕਰਦੀ। ਨਾ ਹੀ ਤੁਹਾਡੇ ਰਿਸ਼ਤੇਦਾਰਾਂ ਤੋਂ ਜ਼ਬਤ ਕੀਤੇ ਪੈਸੇ ਮੈਂ ਲਗਾਏ ਹਨ। ਇਸ ਲਈ ਆਪਣੇ ਪਰਿਵਾਰ ਦੇ ਅਪਰਾਧਾਂ ਲਈ ਮੈਨੂੰ ਦੋਸ਼ੀ ਠਹਿਰਾਉਣਾ ਬੰਦ ਕਰੋ। ਜਿਵੇਂ ਕਿ ਮੈਂ ਹਮੇਸ਼ਾ ਕਹਿੰਦਾ ਹਾਂ ਕਾਨੂੰਨ ਆਪਣਾ ਕੰਮ ਕਰਦਾ ਹੈ, ਜਿਸ ਨੂੰ ਕਾਂਗਰਸ ਭੁੱਲ ਗਈ, ਜਦੋਂ ਉਹਨਾਂ ਨੇ ਮੇਰੇ 'ਤੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਇਆ”।

Chief Minister Charanjit Singh Channi

ਸੀਐਮ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜਿਸ ਕੇਸ ਵਿਚ ਉਹਨਾਂ ਦੇ ਭਾਣਜੇ ਤੋਂ ਪੁੱਛ-ਪੜਤਾਲ ਕੀਤੀ ਗਈ ਸੀ, ਉਹ ਕੇਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਸਾਲ ਪਹਿਲਾਂ ਦਰਜ ਕੀਤਾ ਸੀ।