ਡਰੱਗ ਕੇਸ : ਬਿਕਰਮ ਮਜੀਠੀਆ ਦੀ ਅਗਾਊਾ ਜ਼ਮਾਨਤ 24 ਤਕ ਵਧੀ

ਏਜੰਸੀ

ਖ਼ਬਰਾਂ, ਪੰਜਾਬ

ਡਰੱਗ ਕੇਸ : ਬਿਕਰਮ ਮਜੀਠੀਆ ਦੀ ਅਗਾਊਾ ਜ਼ਮਾਨਤ 24 ਤਕ ਵਧੀ

image


ਚੰਡੀਗੜ੍ਹ, 18 ਜਨਵਰੀ (ਪ.ਪ.) : ਪੰਜਾਬ-ਹਰਿਆਣਾ ਹਾਈ ਕੋਰਟ ਨੇ ਡਰੱਗ ਕੇਸ ਵਿਚ ਸੁਣਵਾਈ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਰਾਹਤ ਦਿੰਦੇ ਹੋਏ ਜ਼ਮਾਨਤ 24 ਤਰੀਕ ਤਕ ਵਧਾ ਦਿਤੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਆਗੂ ਦੀ ਅਗਾਊਾ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਕਰਦੇ ਹੋਏ 18 ਜਨਵਰੀ ਤਕ ਜ਼ਮਾਨਤ ਦਿਤੀ ਸੀ ਅਤੇ ਨਾਲ ਹੀ ਕੇਸ ਦੀ ਐਸਆਈਟੀ ਵਲੋਂ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ | ਦਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਉਪਰ 20 ਦਸੰਬਰ ਨੂੰ  ਪੰਜਾਬ ਪੁਲਿਸ ਦੀ ਐਸਆਈਟੀ ਨੇ ਐਨਡੀਪੀਐਸ ਐਕਟ ਮਾਮਲੇ ਵਿਚ ਮੋਹਾਲੀ ਥਾਣੇ ਵਿਚ ਕੇਸ ਦਰਜ ਕੀਤਾ ਸੀ |
 ਮਾਮਲੇ ਵਿਚ ਮਜੀਠੀਆ ਨੇ ਮੋਹਾਲੀ ਅਦਾਲਤ ਤੋਂ ਜ਼ਮਾਨਤ ਮੰਗੀ ਸੀ ਪ੍ਰੰਤੂ ਹੇਠਲੀ ਅਦਾਲਤ ਨੇ ਇਸ ਨੂੰ  ਖਾਰਜ ਕਰ ਦਿਤਾ ਸੀ, ਜਿਸ ਪਿਛੋਂ ਮਜੀਠੀਆ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ |