ਲੁਧਿਆਣਾ 'ਚ IELTS ਇੰਸਟੀਚਿਊਟ ਖੋਲ੍ਹਣ ਦੇ ਹੁਕਮ ਪਰ ਕਰਨੀ ਹੋਵੇਗੀ ਕੋਰੋਨਾ ਨਿਯਮਾਂ ਦੀ ਪਾਲਣਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ IELTS ਪ੍ਰੀਖਿਆ ਦੇ ਮੱਦੇਨਜ਼ਰ ਲਿਆ ਫ਼ੈਸਲਾ 

Deputy Commissioner Varinder Sharma

ਲੁਧਿਆਣਾ : ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਾਰੇ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿਤੇ ਗਏ ਹਨ। ਇਸੇ ਦੌਰਾਨ ਆਈਲੈਟਸ ਪ੍ਰੀਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ।

ਦਰਅਸਲ, ਡਿਪਟੀ ਕਮਿਸ਼ਨਰ ਸ਼ਰਮਾ ਨੇ 2 ਬੈਚਾ ਵਿੱਚ ਆਈਲੈਟਸ ਸੈਂਟਰ ਖੋਲ੍ਹਣ ਦੀ ਇਜਾਜ਼ਤ ਦਿਤੀ ਹੈ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਕੋਰੋਨਾ ਨਿਯਮਾਂ ਦਾ ਪਾਲਣ ਵੀ ਯਕੀਨੀ ਕਰਨਾ ਹੋਵੇਗਾ।