ਤੈਅ ਸਮੇਂ ਤੋਂ 5 ਘੰਟੇ ਪਹਿਲਾਂ ਹੀ ਜਹਾਜ਼ ਨੇ ਭਰੀ ਉਡਾਣ, ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਏਅਰਪੋਰਟ ਪਹੁੰਚੇ 35 ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ।

Amritsar-Singapore flight takes off before time, 35 fliers left

 

ਅੰਮ੍ਰਿਤਸਰ: ਸਕੂਟ ਏਅਰਲਾਈਨ ਦੀ ਇਕ ਉਡਾਣ ਬੁੱਧਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਪਣੇ ਨਿਰਧਾਰਤ ਸਮੇਂ ਤੋਂ ਪੰਜ ਘੰਟੇ ਪਹਿਲਾਂ ਹੀ ਰਵਾਨਾ ਹੋ ਗਈ। ਇਸ ਕਾਰਨ 35 ਯਾਤਰੀ ਹਵਾਈ ਅੱਡੇ 'ਤੇ ਹੀ ਰਹਿ ਗਏ। ਇਸ ਦੌਰਾਨ ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਏਅਰਪੋਰਟ ਪਹੁੰਚੇ 35 ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ।

ਇਹ ਵੀ ਪੜ੍ਹੋ: ਸਰਦੀਆਂ ’ਚ ਵੱਧ ਜਾਂਦੈ ਦਿਲ ਦੇ ਦੌਰੇ ਦਾ ਜ਼ਿਆਦਾ ਖ਼ਤਰਾ, ਇਸ ਤਰ੍ਹਾਂ ਕਰੋ ਬਚਾਅ

ਦਰਅਸਲ ਸਕੂਟ ਏਅਰਲਾਈਨ ਦੀ ਉਡਾਣ ਅੰਮ੍ਰਿਤਸਰ ਤੋਂ ਸ਼ਾਮ 7:55 ਵਜੇ ਸਿੰਗਾਪੁਰ ਲਈ ਉਡਾਣ ਭਰਦੀ ਹੈ। ਬੁੱਧਵਾਰ ਸ਼ਾਮ ਨੂੰ ਜਦੋਂ 35 ਯਾਤਰੀ ਏਅਰਪੋਰਟ ਪਹੁੰਚੇ ਤਾਂ ਪਤਾ ਲੱਗਿਆ ਕਿ ਫਲਾਈਟ ਕਰੀਬ 3 ਵਜੇ ਰਵਾਨਾ ਹੋ ਗਈ ਸੀ। ਇਸ ਤੋਂ ਬਾਅਦ ਇਹਨਾਂ ਯਾਤਰੀਆਂ ਨੇ ਏਅਰਪੋਰਟ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ। ਸਾਰੇ ਯਾਤਰੀ ਦੇਰ ਰਾਤ ਤੱਕ ਏਅਰਪੋਰਟ 'ਤੇ ਬੈਠੇ ਪਰੇਸ਼ਾਨ ਹੁੰਦੇ ਰਹੇ। ਯਾਤਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਏਅਰਲਾਈਨ ਨੇ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨਾਲ ਸੜਕ ’ਤੇ ਬਿਤਾਏ ਕੁੱਝ ਲਮਹੇ 

ਚੰਡੀਗੜ੍ਹ ਤੋਂ ਆਏ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਏਅਰਲਾਈਨ ਵੱਲੋਂ ਸੁਨੇਹਾ ਮਿਲਿਆ ਸੀ। ਇਹ ਲਿਖਿਆ ਗਿਆ ਸੀ ਕਿ ਜਹਾਜ਼ ਆਪਣੇ ਨਿਰਧਾਰਿਤ ਸਮੇਂ ਸ਼ਾਮ 7:55 'ਤੇ ਉਡਾਣ ਭਰੇਗਾ ਪਰ ਇੱਥੇ ਆ ਕੇ ਪਤਾ ਲੱਗਿਆ ਕਿ ਜਹਾਜ਼ ਰਵਾਨਾ ਹੋ ਗਿਆ ਹੈ। ਹੁਣ ਏਅਰਲਾਈਨਜ਼ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਕੋਈ ਸੁਣਵਾਈ ਨਹੀਂ ਹੋ ਰਹੀ। ਕਿਹਾ ਜਾ ਰਿਹਾ ਹੈ ਕਿ ਕਾਲ ਸੈਂਟਰ 'ਤੇ ਕਾਲ ਕਰੋ ਅਤੇ ਆਪਣੀ ਫਲਾਈਟ ਰੀਬੁਕ ਕਰਵਾਓ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਆਸਟ੍ਰੇਲੀਆ ਵਿਚ ਕਨੈਕਟਿਡ ਫਲਾਈਟ ਸੀ।

ਇਹ ਵੀ ਪੜ੍ਹੋ: ਮੁਸੰਮੀ ਦੇ ਜੂਸ ਵਿਚ ਛੁਪੇ ਹਨ ਸਿਹਤ ਦੇ ਕਈ ਰਾਜ, ਆਉ ਜਾਣਦੇ ਹਾਂ

ਸਕੂਟ ਏਅਰਲਾਈਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੇ ਇਕ ਈ-ਮੇਲ ਭੇਜ ਕੇ ਸਾਰੇ ਯਾਤਰੀਆਂ ਨੂੰ ਫਲਾਈਟ ਦੇ ਰੀ-ਸ਼ਿਊਲਿੰਗ ਬਾਰੇ ਸੂਚਿਤ ਕੀਤਾ ਸੀ। ਅਜਿਹੇ 'ਚ ਕਈ ਯਾਤਰੀ ਸਮੇਂ 'ਤੇ ਹਵਾਈ ਅੱਡੇ 'ਤੇ ਪਹੁੰਚ ਗਏ ਸਨ। ਨਾ ਆਉਣ ਵਾਲੇ ਯਾਤਰੀਆਂ ਦੇ ਨਾਵਾਂ ਦਾ ਵੀ ਵਾਰ-ਵਾਰ ਐਲਾਨ ਕੀਤਾ ਗਿਆ ਪਰ ਯਾਤਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਕੋਈ ਈ-ਮੇਲ ਨਹੀਂ ਆਈ।