Dasuya News : ਦਸੂਹਾ ਪੁਲਿਸ ਨੇ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਖ਼ਿਲਾਫ ਮਾਮਲਾ ਕੀਤਾ ਦਰਜ, ਜਾਣੋ ਕਿਉਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Dasuya News : ਪੰਜ ਵਿਅਕਤੀਆਂ ਵਿਚੋਂ ਕੁਝ ਵਿਅਕਤੀਆਂ ਨੂੰ ਦਿੱਲੀ ਪੁਲਿਸ ਪਹਿਲਾਂ ਹੀ ਕਰ ਚੁੱਕੀ ਮੁਅੱਤਲ

A case has been registered against Delhi Police employees in Dasuha news in punjabi

A case has been registered against Delhi Police employees in Dasuha news in punjabi : ਦਸੂਹਾ ਪੁਲਿਸ ਨੇ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ ਵਿਚ ਦਿੱਲੀ ਪੁਲਿਸ ਦੇ 5 ਮੁਲਾਜ਼ਮਾਂ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿਚ ਦੋ ਮੁਲਾਜ਼ਮਾਂ ਨੂੰ ਸਕਾਰਪੀਓ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ, ਨਹੀਂ ਵਧਣਗੀਆਂ ਛੁੱਟੀਆਂ!

ਥਾਣਾ ਮੁਖੀ ਦਸੂਹਾ ਐੱਸ. ਆਈ. ਹਰਪ੍ਰੇਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਗਸ਼ਤ ’ਤੇ ਸਨ ਤਾਂ ਉਨ੍ਹਾਂ ਨੂੰ ਫੋਨ ਆਇਆ ਕਿ ਬਿਨ੍ਹਾਂ ਨੰਬਰ ਤੋਂ ਇਕ ਸਕਾਰਪੀਓ ‘ਚ ਸਵਾਰ ਪੰਜ ਅਣਪਛਾਤੇ ਵਿਅਕਤੀ ਮੁਕੇਰੀਆਂ ਇਲਾਕੇ ਤੋਂ ਇਕ ਵਿਅਕਤੀ ਨੂੰ ਅਗਵਾ ਕਰਕੇ ਲੈ ਕੇ ਜਾ ਰਹੇ ਸਨ ਜਦੋਂ ਹਾਈਵੇਅ ’ਤੇ ਪਿੰਡ ਕਾਲਾ ਨੇੜੇ ਬਿਨ੍ਹਾਂ ਨੰਬਰੀ ਸਕਾਰਪੀਓ ਗੱਡੀ ਨੂੰ ਰੋਕਿਆ ਤਾਂ ਤਿੰਨ ਵਿਅਕਤੀ ਫਰਾਰ ਹੋ ਗਏ ਜਦਕਿ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਅਤੇ ਬਾਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਐੱਚ. ਸੀ. ਮਨੋਜ ਕੁਮਾਰ ਅਤੇ ਐੱਚ. ਸੀ. ਰਾਜਾ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab News: ਗਰਮਖਿਆਲੀ ਪੰਨੂ ਦੇ 3 ਗੁਰਗੇ ਗ੍ਰਿਫਤਾਰ, ਦੇਸ਼ ਵਿਰੋਧੀ ਝੰਡੇ ਅਤੇ ਪੋਸਟਰ ਲਗਾਉਣ ਦਾ ਕਰਦੇ ਸਨ ਕੰਮ 

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਜ ਵਿਅਕਤੀਆਂ ਵਿਚੋਂ ਕੁਝ ਵਿਅਕਤੀਆਂ ਨੂੰ ਦਿੱਲੀ ਪੁਲਿਸ ਪਹਿਲਾਂ ਹੀ ਮੁਅੱਤਲ ਕਰ ਚੁੱਕੀ ਹੈ। ਇਹ ਮੁਲਾਜ਼ਮ  ਲੋਕਾਂ ਤੋਂ ਧੋਖਾਧੜੀ ਅਤੇ ਡਰਾ ਧਮਕਾ ਕੇ ਪੈਸੇ ਵਸੂਲਦੇ ਸਨ। ਦਸੂਹਾ ਪੁਲਿਸ ਨੇ ਪੰਜਾਂ ਵਿਚੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੰਜਾਂ ਖ਼ਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A case has been registered against Delhi Police employees in Dasuha news in punjabi, stay tuned to Rozana Spokesman