Chandigarh: ਚੰਡੀਗੜ੍ਹ 'ਚ 22 ਤਰੀਕ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੀਆਂ ਇਹ ਚੀਜ਼ਾਂ 

ਏਜੰਸੀ

ਖ਼ਬਰਾਂ, ਪੰਜਾਬ

ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ।  

File Photo

 Chandigarh: 
:  ਚੰਡੀਗੜ੍ਹ: ਚੰਡੀਗੜ੍ਹ ਵਿਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਯੁੱਧਿਆ 'ਚ 'ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ' ਦੇ ਮੱਦੇਨਜ਼ਰ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ।  

ਉਪਰੋਕਤ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ, 22 ਜਨਵਰੀ ਨੂੰ ਭਗਵਾਨ ਸ਼੍ਰੀ ਰਾਮ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ, ਲੋਕ ਇਸ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਇਸ ਕਾਰਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਯੁੱਧਿਆ 'ਚ 'ਰਾਮ ਲਲਾ ਪ੍ਰਾਣ ਪ੍ਰਤਿਸ਼ਠਾ' ਦੇ ਮੱਦੇਨਜ਼ਰ ਕੇਂਦਰ ਦੇ ਸਾਰੇ ਸਰਕਾਰੀ ਦਫ਼ਤਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ।  

 (For more news apart from  Chandigarh, stay tuned to Rozana Spokesman)