Punjab News: ਪਤਨੀ ਦੇ ਚੋਣ ਲੜਨ ਦੀਆਂ ਕਿਆਸਅਰਾਈਆਂ 'ਤੇ ਨਵਜੋਤ ਸਿੱਧੂ ਨੇ ਲਗਾਇਆ ਵਿਰਾਮ, ਦੇਖੋ ਕੀ ਕਿਹਾ?
ਕਿਹਾ- ਪਤਨੀ ਦੇ ਇਲਾਜ 'ਚ ਕੁਝ ਮਹੀਨੇ ਲੱਗਣਗੇ
Punjab News: ਅੰਮ੍ਰਿਤਸਰ - ਨਵਜੋਤ ਸਿੱਧੂ ਨੇ ਉਨ੍ਹਾਂ ਅਟਕਲਾਂ 'ਤੇ ਬ੍ਰੇਕ ਲਗਾ ਦਿੱਤੀ ਹੈ ਕਿ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ। ਕਾਫ਼ੀ ਲੰਮੇ ਸਮੇਂ ਤੋਂ ਇਹ ਚਰਚਾ ਸੀ ਕਿ ਨਵਜੋਤ ਕੌਰ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਹੋ ਸਕਦੇ ਹਨ ਕਿਉਂਕਿ ਉਥੋਂ ਦੀ ਕਾਂਗਰਸ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ।
ਨਵਜੋਤ ਕੌਰ ਦੇ ਚੋਣ ਲੜਨ ਦੀਆਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ। ਉਹਨਾਂ ਨੇ ਲਿਖਿਆ ਕਿ ''ਪਤਨੀ ਅਜੇ ਵੀ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਇਲਾਜ ਕੁਝ ਹੋਰ ਮਹੀਨਿਆਂ ਤੱਕ ਜਾਰੀ ਰਹੇਗਾ। ਇਨ੍ਹਾਂ ਹਾਲਾਤਾਂ ਵਿਚ, ਸਿਰਫ਼ ਉਨ੍ਹਾਂ ਦੀ ਸਿਹਤ ਅਤੇ ਰਿਕਵਰੀ 'ਤੇ ਧਿਆਨ ਦਿੱਤਾ ਜਾਵੇਗਾ। ਅਜਿਹੇ 'ਚ ਪਤਨੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀਆਂ ਕਿਆਸਅਰਾਈਆਂ 'ਤੇ ਰੋਕ ਲੱਗਣੀ ਚਾਹੀਦੀ ਹੈ।''
ਡਾਕਟਰ ਨਵਜੋਤ ਕੌਰ ਦੇ ਚੋਣ ਮੈਦਾਨ ਵਿਚ ਉਤਰਨ ਦੀਆਂ ਕਿਆਸਅਰਾਈਆਂ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਸਨ। ਇੱਕ ਕਾਰਨ ਪ੍ਰਨੀਤ ਕੌਰ ਦੀ ਕਾਂਗਰਸ ਤੋਂ ਮੁਅੱਤਲੀ ਹੈ। ਇਸ ਦੇ ਨਾਲ ਹੀ ਇਕ ਧਾਰਮਿਕ ਸਮਾਗਮ ਦੌਰਾਨ ਡਾਕਟਰ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਭਰੋਸਾ ਅਤੇ ਪਿਆਰ ਮਿਲੇ ਤਾਂ ਉਹ ਯਕੀਨੀ ਤੌਰ 'ਤੇ ਚੋਣ ਲੜ ਸਕਦੇ ਹਨ। ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆ ਕੇ ਬਹੁਤ ਕੁਝ ਸਿੱਖ ਕੇ ਆਏ ਹਨ ਅਤੇ ਉਹ ਵੀ ਦੇਸ਼ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ।
(For more news apart from Punjab News, stay tuned to Rozana Spokesman)