Khanuri Border News : ਡੱਲੇਵਾਲ ਦਾ ਮਰਨ ਵਰਤ 55ਵੇਂ ਦਿਨ ਵੀ ਜਾਰੀ, ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣੀ ਸ਼ੁਰੂ ਕੀਤੀ
Khanuri Border News : MSP ਗਾਰੰਟੀ ਕਾਨੂੰਨ ਬਣਨ ਤੱਕ ਮਰਨ ਵਰਤ ਰੱਖਣਗੇ ਜਾਰੀ
Khanuri Border News in Punjabi : ਅੱਜ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ 55ਵੇਂ ਦਿਨ ਵੀ ਜਾਰੀ ਰਿਹਾ। ਕੇਂਦਰ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਲੈਣ ਲਈ ਵਾਰ-ਵਾਰ ਬੇਨਤੀ ਕੀਤੀ ਗਈ ਤਾਂ ਜੋ ਉਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਖ਼ੁਦ ਹਿੱਸਾ ਲੈ ਕੇ ਕਿਸਾਨਾਂ ਦਾ ਪੱਖ ਮਜ਼ਬੂਤੀ ਨਾਲ ਰੱਖ ਸਕਣ।
ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਉਹ ਤੱਕ MSP ਗਾਰੰਟੀ ਕਾਨੂੰਨ ਬਣ ਤੱਕ ਆਪਣਾ ਮਰਨ ਵਰਤ ਜਾਰੀ ਰੱਖਣਗੇ। ਕਿਸਾਨਾਂ ਦੁਆਰਾ ਮੈਡੀਕਲ ਸਹਾਇਤਾ ਲੈਣ ਦੇ ਸੰਬੰਧ ’ਚ ਵਾਰ-ਵਾਰ ਬੇਨਤੀ ਕਰਨ ਦੇ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਿਵੇਂ ਤੁਹਾਨੂੰ ਠੀਕ ਲੱਗੇ ਤੁਸੀਂ ਉਸ ਤਰ੍ਹਾਂ ਕਰ ਸਕਦੇ ਹੋ। ਰਾਤ ਕਰੀਬ 1 ਵਜੇ 8 ਮਾਹਿਰਾਂ ਅਤੇ ਸੀਨੀਅਰ ਡਾਕਟਰਾਂ ਦਾ ਪੈਨਲ ਮੋਰਚੇ ਉੱਪਰ ਪਹੁੰਚਿਆ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ।
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਗਜੀਤ ਸਿੰਘ ਡੱਲੇਵਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਮਰਨ ਵਰਤ ਜਾਰੀ ਰੱਖਣਗੇ ਅਤੇ ਮੈਡੀਕਲ ਸਹਾਇਤਾ ਤੋਂ ਬਿਨਾਂ ਹੋਰ ਕੁੱਝ ਵੀ ਨਹੀਂ ਖਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 23 ਫਰਵਰੀ 2024 ਨੂੰ ਕਿਸਾਨ ਅੰਦੋਲਨ 2 ਦੇ ਸਮਰਥਨ ਵਿਚ ਹਿਸਾਰ ਦੇ ਖੇੜੀ ਚੌਪਟਾ ਉੱਪਰ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਤੇ ਹਰਿਆਣਾ ਪੁਲਿਸ ਵੱਲੋਂ ਬੇਰਹਿਮੀ ਨਾਲ ਕਾਰਵਾਈ ਕੀਤੀ ਗਈ ਸੀ, ਜਿਸ ਵਿਚ ਕਈ ਕਿਸਾਨ ਜ਼ਖ਼ਮੀ ਹੋਏ ਅਤੇ ਕਈ ਕਿਸਾਨਾਂ ਉੱਪਰ ਝੂਠੇ ਕੇਸ ਦਰਜ ਕੀਤੇ ਗਏ ਸੀ ਉਸ ਸਮੇਂ ਸਥਾਨਕ ਪੱਧਰ ’ਤੇ ਹੋਏ ਸਮਝੌਤੇ ਤਹਿਤ ਪ੍ਰਸ਼ਾਸਨ ਨੇ ਕੇਸ ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ 3-4 ਦਿਨ ਪਹਿਲਾਂ ਕਿਸਾਨਾਂ ਨੂੰ ਮੁੜ ਨੋਟਿਸ ਭੇਜੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਨਾਲ ਸਬੰਧਤ ਕੇਸਾਂ ਨੂੰ ਰੱਦ ਕਰਵਾਉਣਾ ਦੋਵਾਂ ਮੋਰਚਿਆਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ’ਚ ਗੱਲਬਾਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਐਲਾਨੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਜਲਦੀ ਹੀ ਦੋਵਾਂ ਮੋਰਚਿਆਂ ਦੀ ਮੀਟਿੰਗ ਕਰਕੇ ਫੈਸਲੇ ਲਏ ਜਾਣਗੇ।
(For more news apart from Dallewal's fast to death continued on 55th day, started providing medical aid News in Punjabi, stay tuned to Rozana Spokesman)