ਫ਼ਰੀਦਕੋਟ ਅਦਾਲਤ ਨੇ ਆਈ.ਜੀ ਉਮਰਾਨੰਗਲ ਨੂੰ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪੁਲਿਸ ਦੇ ਆਈ.ਜੀ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫ਼ਰਵਰੀ ਤੱਕ ...

IG Umranangal

ਫਰੀਦਕੋਟ : ਪੰਜਾਬ ਪੁਲਿਸ ਦੇ ਆਈ.ਜੀ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫ਼ਰਵਰੀ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਆਈ.ਜੀ ਉਮਰਾਨੰਗਲ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਐਸ.ਆਈ.ਟੀ ਨੇ ਉਮਰਾਨੰਗਲ ਤੋਂ ਪੁਛ-ਗਿੱਛ ਲਈ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਡਿਊਟੀ ਮੈਜਿਸਟ੍ਰੇਟ ਏਕਤਾ ਉਪਲ ਨੇ ਉਮਰਾਨੰਗਲ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਣ  ਦੇ ਹੁਕਮ ਜਾਰੀ ਕੀਤੇ। ਇੱਥੇ ਇਹ ਦੱਸਣਯੋਗ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਆਈ.ਜੀ. ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨ ਦੀ ਐਸ.ਆਈ.ਟੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਪਰਮਰਾਜ ਉਮਰਾਨੰਗਲ ਇਸ ਮਾਮਲੇ ਵਿਚ ਹਿਰਾਸਤ ਵਿਚ ਲਏ ਗਏ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਸ.ਆਈ.ਟੀ ਨੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਚਰਨਜੀਤ ਸ਼ਰਮਾ ਦੇ ਖੁਲਾਸਿਆਂ ਤੋਂ ਬਾਅਦ ਹੀ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।