ਦਲਿਤ ਵਿਦਿਆਰਥੀਆਂ ਤੇ ਕੋਲਿਆਂਵਾਲੀ ਦੇ ਮੁੱਦੇ 'ਤੇ 'ਆਪ' ਵਲੋਂ ਵਾਕਆਊਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਅਤੇ ਵਰਦੀਆਂ ਨਾ ਦਿਤੇ ਜਾਣ.......

Harpal Singh Cheema

ਚੰਡੀਗੜ੍ਹ  (ਨੀਲ) : ਪੰਜਾਬ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਅਤੇ ਵਰਦੀਆਂ ਨਾ ਦਿਤੇ ਜਾਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫਸੇ ਬਾਦਲ ਦੇ ਕਰੀਬੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਕੈਪਟਨ ਸਰਕਾਰ ਦੀ ਮਦਦ ਨਾਲ ਮਿਲੀ ਜ਼ਮਾਨਤ ਦਾ ਵਿਰੋਧ ਕਰਦਿਆਂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਾਕਆਊਟ ਕੀਤਾ। ਮੀਡੀਆ ਨੂੰ ਪ੍ਰਤੀਕਿਰਿਆ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਪ੍ਰੀ-ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਨਾ ਦੇਣ ਕਾਰਨ ਇਕ ਲੱਖ ਦੇ ਕਰੀਬ ਦਲਿਤ ਵਿਦਿਆਰਥੀ ਅਗਲੇਰੀ ਪੜ੍ਹਾਈ ਲਈ ਦਾਖ਼ਲਿਆਂ ਤੋਂ ਵਾਂਝੇ ਰਹਿ ਗਏ ਹਨ।

ਸਰਕਾਰ ਦਲਿਤ ਵਿਦਿਆਰਥੀਆਂ ਦੇ ਅਰਬਾਂ ਰੁਪਏ ਇਧਰ-ਉਧਰ ਖ਼ੁਰਦ-ਬੁਰਦ ਕਰ ਚੁੱਕੀ ਹੈ। ਸਰਕਾਰੀ ਸਕੂਲਾਂ 'ਚ ਪੜ੍ਹਦੇ ਗ਼ਰੀਬ ਦਲਿਤ ਵਿਦਿਆਰਥੀਆਂ ਨੂੰ ਵਰਦੀਆਂ ਤਕ ਨਹੀਂ ਦਿਤੀਆਂ ਗਈਆਂ। ਗਰਮ ਵਰਦੀ ਨਾ ਹੋਣ ਕਾਰਨ ਦਲਿਤ ਵਿਦਿਆਰਥੀ ਸਕੂਲ ਨਹੀਂ ਜਾ ਸਕੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਬਾਦਲਾਂ ਨਾਲ ਮਿਲੀ ਹੋਈ ਹੈ। ਇਸ ਮਿਲੀਭੁਗਤ ਕਾਰਨ ਹੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਜ਼ਮਾਨਤ ਮਿਲੀ ਹੈ ਕਿਉਂਕਿ ਵਿਜੀਲੈਂਸ ਨੇ ਬਣਦੇ 60 ਦਿਨਾਂ 'ਚ ਚਲਾਨ ਹੀ ਪੇਸ਼ ਨਹੀਂ ਕੀਤਾ। ਚੀਮਾ ਨੇ ਦੋਸ਼ ਲਗਾਇਆ ਹੈ ਕਿ ਵਿਜੀਲੈਂਸ ਦੇ ਅਧਿਕਾਰੀਆਂ ਨੇ ਇਹ ਸਭ ਕੁੱਝ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ 'ਤੇ ਕੀਤਾ ਹੈ।