ਦਿੱਲੀ ਪ੍ਰਦਰਸ਼ਨ ਵਿੱਚ ਸਿਹਤ ਵਿਗੜਨ ਕਾਰਨ ਘਰ ਪਰਤ ਰਹੇ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਵੱਲੋਂ ਕਾਰਵਾਈ ਨਾ ਕਰਨ ਤੇ ਪਰਿਵਾਰਕ  ਮੈਂਬਰਾਂ ਨੇ ਲਾਸ਼ ਨੂੰ ਭਿੱਖੀਵਿੰਡ ਚੌਕ ਵਿਚ ਰੱਖ ਕੇ ਪੁਲਸ ਪ੍ਰਸ਼ਾਸਨ ਖਿਲਾਫ ਕੀਤੀ ਜੰਮਕੇ ਨਾਅਰੇਬਾਜ਼ੀ ਕੀਤੀ।

farmer death

ਤਰਨ ਤਾਰਨ ਸਾਹਿਬ:  ਦਿੱਲੀ ਵਿਖੇ ਕਿਸਾਨੀ ਅੰਦੋਲਨ 'ਚ ਸ਼ਾਮਲ ਕਿਸਾਨ ਦੀ ਹਾਲਤ ਵਿਗੜਨ ਕਾਰਨ ਪਿੰਡ ਪਹੁੰਚਣ ਤੇ ਮੌਤ ਹੋ ਗਈ ਹੈ। ਪੁਲਿਸ ਵੱਲੋਂ ਕਾਰਵਾਈ ਨਾ ਕਰਨ ਤੇ ਪਰਿਵਾਰਕ  ਮੈਂਬਰਾਂ ਨੇ ਲਾਸ਼ ਨੂੰ ਭਿੱਖੀਵਿੰਡ ਚੌਕ ਵਿਚ ਰੱਖ ਕੇ ਪੁਲਸ ਪ੍ਰਸ਼ਾਸਨ ਖਿਲਾਫ ਕੀਤੀ ਜੰਮਕੇ ਨਾਅਰੇਬਾਜ਼ੀ ਕੀਤੀ।

ਜਾਣਕਾਰੀ ਮੁਤਾਬਕ  ਮ੍ਰਿਤਕ ਕਿਸਾਨ ਪ੍ਰਤਾਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕਲਸੀਆਂ ਜੋ ਕਿ ਦਿੱਲੀ ਇੱਕ ਸੰਘਰਸ਼ ਵਿੱਚ ਕਈ ਮਹੀਨੇ ਤੋਂ ਹਿੱਸਾ ਲੈ ਰਿਹਾ ਸੀ ਅਤੇ ਅਚਾਨਕ ਉਸ ਦੀ ਤਬੀਅਤ ਵਿਗੜਨ ਤੇ ਉਸ ਨੂੰ ਉਸ ਦੇ ਪਿੰਡ ਕਲਸੀਆਂ ਕਲਾਂ ਜ਼ਿਲ੍ਹਾ ਤਰਨਤਾਰਨ ਭੇਜ ਦਿੱਤਾ ਗਿਆ।

ਪਿੰਡ ਵਾਪਸ ਪਰਤਦਿਆਂ ਕਿਸਾਨ ਦਾ ਰਾਸਤੇ ਵਿਚ ਹੀ ਮੌਤ ਹੋ ਗਈ।  ਮ੍ਰਿਤਕ ਦੇ ਪਰਿਵਾਰਾਰਕ ਮੈਂਬਰ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇਹ ਮੰਗ ਕੀਤੀ ਜਾ ਰਹੀ ਕਿ ਥਾਣਾ ਭਿੱਖੀਵਿੰਡ ਉਸ ਦੀ ਬਣਦੀ ਕਾਰਵਾਈ ਕਰੇ ਪਰ ਥਾਣਾ ਭਿੱਖੀਵਿੰਡ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ

ਜਿਸ ਗੱਲ ਨੂੰ ਲੈ ਕੇ ਰੋਸ ਵਿਚ ਆਏ ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਨੇ ਲਾਸ਼ ਨੂੰ ਭਿੱਖੀਵਿੰਡ ਚੌਕ ਵਿਚ ਰੱਖ ਕੇ ਸੜਕ ਜਾਮ ਕਰ ਦਿੱਤੀ ਅਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।