ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੱਧੂ ਦੇ ਘਰ ਚੋਣ ਕਮਿਸ਼ਨ ਦੀ ਰੇਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੋਣ ਕਮਿਸ਼ਨ ਦੀ ਟੀਮ ਨੂੰ ਨਹੀਂ ਮਿਲਿਆ ਕੋਈ ਇਤਰਾਜ਼ਯੋਗ ਸਾਮਾਨ

Photo

 

ਮੁਹਾਲੀ: ਪੰਜਾਬ 'ਚ ਚੋਣ ਪ੍ਰਚਾਰ ਬੀਤੇ ਦਿਨ 18 ਫਰਵਰੀ ਸ਼ਾਮ ਨੂੰ ਖ਼ਤਮ ਹੋ ਗਿਆ ਤੇ ਕੱਲ੍ਹ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੁਹਾਲੀ ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਦੇ ਭਰਾ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਦੀ ਸੈਕਟਰ-78 ਸਥਿਤ ਕੋਠੀ ਨੰਬਰ-338 'ਚ ਬੀਤੀ ਰਾਤ ਕਰੀਬ 11.30 ਵਜੇ ਨਾਜਾਇਜ਼ ਸ਼ਰਾਬ ਮਿਲਣ ਦੀ ਸੂਚਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਆਪਣੀ ਟੀਮ ਨਾਲ ਛਾਪਾ ਮਾਰਿਆ ਹੈ।

ਇਸ ਦੇ ਨਾਲ ਹੀ ਥਾਣਾ ਸੋਹਾਣਾ ਦੇ ਐੱਸਐੱਚਓ ਅਤੇ ਫੇਜ਼-11 ਥਾਣੇ ਦੇ ਐੱਸਐੱਚਓ ਵੀ ਪੁਲੀਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ।  ਇਸ ਰੇਡ ਦੌਰਾਨ ਕੁੱਝ ਵੀ ਇਤਰਾਜ਼ਯੋਗ ਸਮਾਨ ਨਹੀਂ ਮਿਲਿਆ। ਟੀਮ ਨੂੰ ਉੱਥੋਂ ਕੁੱਝ ਮਾਸਕ, ਕੁਝ ਲੇਡੀਜ਼ ਸੂਟ ਤੇ ਸਿਲਾਈ ਮਸ਼ੀਨਾਂ ਮਿਲੀਆਂ।

ਪਤਾ ਲੱਗਿਆ ਹੈ ਕਿ ਜਿਵੇਂ ਹੀ ਟੀਮ ਸਿੱਧੂ ਦੇ ਘਰ ਪਹੁੰਚੀ ਤਾਂ ਕਾਫ਼ੀ ਸਮੇਂ ਤੱਕ ਕੋਠੀ ਦੇ ਗੇਟ ਨਹੀਂ ਖੋਲ੍ਹੇ ਗਏ ਅਤੇ ਲਾਈਟਾਂ ਤੱਕ ਬੰਦ ਕਰ ਦਿੱਤੀਆਂ ਗਈਆਂ ਸਨ। ਬਾਅਦ ’ਚ ਕੋਠੀ ਦੇ ਗੇਟ ਖੋਲ੍ਹ ਕੇ ਟੀਮ ਨੂੰ ਅੰਦਰ ਆਉਣ ਦਿੱਤਾ ਗਿਆ।