ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਵੀ ਸਿੰਘ ਖ਼ਾਲਸਾ ਦਾ ਪੰਜਾਬੀਆਂ ਲਈ ਸੁਨੇਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਪਾਈ ਜਾਵੇ ਵੋਟ- ਰਵੀ ਸਿੰਘ

Ravi Singh Khalsa


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਨੇ ਪੰਜਾਬੀਆਂ ਲਈ ਖ਼ਾਸ ਸੁਨੇਹਾ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਪੈਸਿਆਂ ਦੇ ਲਾਲਚ ਅਤੇ ਥੋੜ੍ਹੀਆਂ ਜਿਹੀਆਂ ਮੁਫ਼ਤ ਸਹੂਲਤਾਂ ਮਿਲਣ ਦੇ ਵਾਅਦਿਆਂ ਵੱਲ ਧਿਆਨ ਨਾ ਦੇ ਕੇ, ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੋਟ ਪਾਉਣੀ ਚਾਹਦੀ ਹੈ।

Ravi Singh

ਫੇਸਬੁੱਕ ਪੋਸਟ ਸਾਂਝੀ ਕਰਦਿਆਂ ਰਵੀ ਸਿੰਘ ਨੇ ਲਿਖਿਆ, “ ਪੰਜਾਬ ਵਿਚ ਚੋਣਾਂ ਦਾ ਮਾਹੌਲ ਹੈ। ਪੁਰਾਣੀਆਂ ਰਵਾਇਤੀ ਪਾਰਟੀਆਂ ਨੇ ਵਾੜ ਬਣ ਕੇ ਪੰਜਾਬ ਦੀ ਰਾਖੀ ਕਰਨ ਦੀ ਥਾਂ ਪੰਜਾਬ ਦੀ ਲੁੱਟ ਹੀ ਕੀਤੀ ਹੈ। ਕੁਝ ਕੁ ਨਵੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਪੰਜਾਬ ਦੇ ਰਾਖੇ ਬਣਾ ਕੇ ਪੇਸ਼ ਕਰ ਰਹੀਆਂ ਹਨ ਪਰ ਪੰਜਾਬ ਦੇ ਪਾਣੀਆਂ ਅਤੇ ਕੁਦਰਤੀ ਸਾਧਨਾਂ ਦੀ ਹੋ ਰਹੀ ਲੁੱਟ ਬਾਰੇ ਇਹ ਰਾਸ਼ਟਰਵਾਦੀ ਪਾਰਟੀਆਂ ਅਮਲੀ ਤੌਰ ਤੇ ਕੰਮ ਕਰਨ ਤੋਂ ਇਨਕਾਰੀ ਹੀ ਦਿਸ ਰਹੀਆਂ ਹਨ”।

Photo

ਉਹਨਾਂ ਅੱਗੇ ਲਿਖਿਆ, “ ਰਾਸ਼ਟਰਵਾਦ ਨੂੰ ਸਮਰਪਿਤ ਇਹ ਨਵੀਂਆਂ ਅਤੇ ਪੁਰਾਣੀਆਂ ਪਾਰਟੀਆਂ ਪੰਜਾਬ ਵਿਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਗੱਲ ਵੀ ਨਹੀਂ ਕਰ ਰਹੀਆਂ। ਇਹਨਾਂ ਨਵੀਂਆਂ ਅਤੇ ਪੁਰਾਣੀਆਂ ਰਾਸ਼ਟਰਵਾਦੀ ਪਾਰਟੀਆਂ ਵਲੋਂ ਹਰ ਉਸ ਇਨਸਾਨ ਨੂੰ ਕਿਨਾਰੇ ਕਰ ਦਿੱਤਾ ਗਿਆ, ਜਿਸ ਨੇ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ”।