ਖੰਨਾ 'ਚ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ ਬੱਸ, 1 ਦੀ ਮੌਤ, 15 ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ

photo

 

ਖੰਨਾ:  ਖੰਨਾ ਤੋਂ ਲੁਧਿਆਣ ਜਾਣ ਵਾਲੇ ਨੈਸ਼ਨਲ ਹਾਈਵੇ 'ਤੇ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਹ ਹਾਦਸੇ ਸੰਘਣੀ ਧੁੰਦ ਕਾਰਨ ਵਾਪਰਿਆ।  ਫੈਕਟਰੀ ਮਜ਼ਦੂਰਾਂ ਨਾਲ ਭਰੀ ਬੱਸ ਦੀ ਸਰੀਏ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਔਰਤ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ 15 ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

 

ਇਹ ਵੀ ਪੜ੍ਹੋ :  ਤੁਰਕੀ ਸੀਰੀਆ ਭੂਚਾਲ: 46 ਹਜ਼ਾਰ ਤੱਕ ਪਹੁੰਚਿਆਂ ਮੌਤਾਂ ਦਾ ਅੰਕੜਾ

ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸ ਧਾਗੇ ਦੀ ਫੈਕਟਰੀ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਤੇ ਉਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਹਨ, ਜੋ ਫੈਕਟਰੀ ਵਿਚ ਕੰਮ ਕਰਦੀਆਂ ਹਨ।
 

ਇਹ ਵੀ ਪੜ੍ਹੋ : ਭਾਰਤੀ ਮੂਲ ਦੀ ਮੇਘਨਾ ਪੰਡਿਤ ਬ੍ਰਿਟੇਨ 'ਚ ਆਕਸਫੋਰਡ ਯੂਨਿਵਰਸਿਟੀ ਹਾਸਪਿਟਲਜ਼ ਦੀ ਬਣੀ CEO