ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ, ਚੱਲੇ ਇੱਟਾਂ-ਰੋੜੇ 

ਏਜੰਸੀ

ਖ਼ਬਰਾਂ, ਪੰਜਾਬ

ਗੁਰਦੁਆਰਾ ਜਾਗੋ ਸ਼ਹੀਦ ਦੇ ਆਸ-ਪਾਸ ਪੁਲਿਸ ਨੇ ਧਾਰਾ 144 ਲਗਾਈ 

Clash between two parties over the possession of Gurdwara Sahib, brick-and-mortar

ਅੰਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਕੁਹਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਪ੍ਰਧਾਨ ਦੇ ਘਰ ਤੇ ਇੱਟਾਂ ਨਾਲ ਹਮਲਾ ਕੀਤਾ ਗਿਆ। ਅੰਮ੍ਰਿਤਸਰ ਦੇ ਪਿੰਡ ਕੋਹਾਲੀ ਵਿਖੇ ਗੁਰਦੁਆਰਾ ਜਾਗੋ ਸ਼ਹੀਦ ਦਾ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਗੁਰਦੁਆਰਾ ਜਾਗੋ ਸ਼ਹੀਦ ਦੇ ਆਸੇ ਪਾਸੇ ਪੁਲਿਸ ਵੱਲੋਂ ਧਾਰਾ 144 ਲਗਾ ਦਿੱਤੀ ਗਈ ਹੈ।

ਪੁਲਿਸ ਨੇ 8 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਦੇ ਘਰ ਤੇ ਦੂਜੀ ਧਿਰ ਨੇ ਹਮਲਾ ਕੀਤਾ ਹੈ। ਵਿਵਾਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਐਸਡੀਐਮ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਗੁਰਦੁਆਰਾ ਸਾਹਿਬ ਤੋਂ ਗੋਲਕ ਚੋਰੀ ਹੋਈ ਸੀ। ਸੁਰਿੰਦਰ ਸਿੰਘ ਇਸ ਮਾਮਲੇ ਨੂੰ ਮੀਡੀਆ ਸਾਹਮਣੇ ਲੈ ਕੇ ਆਇਆ ਸੀ। ਇਸ ਦੇ ਚੱਲਦਿਆਂ ਦੂਜੀ ਧਿਰ ਉਸ ਦਾ ਵਿਰੋਧ ਕਰ ਰਹੀ ਸੀ। ਬੀਤੀ ਰਾਤ ਦੂਜੀ ਧਿਰ ਨੇ ਸੁਰਿੰਦਰ ਸਿੰਘ ਦੇ ਘਰ ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ। ਸੁਰਿੰਦਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤਾ ਹੈ। ਪੁਲਿਸ ਨੇ 8 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।