Amritsar News: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਇੱਕ ਵਿਅਕਤੀ ਨੂੰ 10 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਪਾਕਿਸਤਾਨ ’ਚ ਸਥਿਤ ਤਸਕਰਾਂ ਦੇ ਸੰਪਰਕ ’ਚ ਸੀ ਮੁਲਜ਼ਮ

Amritsar Police's major operation, a person arrested with 10 kg heroin

 

Amritsar News: ਅੰਮ੍ਰਿਤਸਰ ਪੁਲਿਸ ਨੇ ਉਸ ਸਮੇਂ ਕਾਮਯਾਬੀ ਹਾਸਲ ਹੋਈ ਜਦੋਂ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 10 ਕਿਲੋ ਹੈਰੋਇਨ ਵੀ ਬਰਾਮਦ ਕੀਤੀ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਹਰਮਨਦੀਪ ਸਿੰਘ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅੱਗੇ ਵੰਡਣ ਲਈ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ।

 ਐੱਨ.ਡੀ.ਪੀ.ਐੱਸ. ਐਕਟ ਤਹਿਤ ਇਕ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। 

ਇਸ ਦੌਰਾਨ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਪ੍ਰਤੀ ਵਚਨਬੱਧ ਹੈ।