ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ 'ਤੇ ਮਿੰਨੀ-ਬੱਸਾਂ ਦੇਣ ਲਈ 154 ਸਟੇਜ ਕੈਰੇਜ ਪਰਮਿਟ ਜਾਰੀ ਕੀਤੇ ਗਏ ਹਨ।

The Punjab government has given a boost to employment in the state by issuing new transport permits News

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ 'ਤੇ ਮਿੰਨੀ-ਬੱਸਾਂ ਦੇਣ ਲਈ 154 ਸਟੇਜ ਕੈਰੇਜ ਪਰਮਿਟ ਜਾਰੀ ਕੀਤੇ ਗਏ ਹਨ।

ਇਹ ਪਰਮਿਟ ਪੰਜਾਬ ਸਰਕਾਰ ਦੁਆਰਾ ਮਨਜ਼ੂਰ ਟਰਾਂਸਪੋਰਟ ਸਕੀਮ ਦੀ ਧਾਰਾ 3(ਈ) ਅਤੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 5 ਅਧੀਨ ਜਾਰੀ ਕੀਤੇ ਗਏ ਹਨ। ਇਸ ਪਹਿਲਕਦਮੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਪਰਮਿਟ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣਾ ਟਰਾਂਸਪੋਰਟ ਕਾਰੋਬਾਰ ਸ਼ੁਰੂ ਕਰਨ ਯੋਗ ਬਣਾਉਣਗੇ, ਜਿਸ ਨਾਲ ਪੰਜਾਬ ਵਿੱਚ ਸਵੈ-ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੇਂਡੂ ਅਤੇ ਸ਼ਹਿਰੀ ਖੇਤਰਾਂ ਦਰਮਿਆਨ ਸੰਪਰਕ ਨੂੰ ਮਜ਼ਬੂਤ ਕਰਦਿਆਂ ਨੌਜਵਾਨਾਂ ਨੂੰ ਉੱਦਮ ਕਰਨ ਲਈ ਉਤਸ਼ਾਹਿਤ ਕਰਨਾ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਅੱਗੇ ਕਿਹਾ ਕਿ ਇਹ ਪਰਮਿਟ ਜਾਰੀ ਕਰਕੇ ਸੂਬਾ ਸਰਕਾਰ ਨੇ ਨਾ ਸਿਰਫ਼ ਆਵਾਜਾਈ ਸੇਵਾਵਾਂ ਦਾ ਵਿਸਥਾਰ ਕੀਤਾ ਹੈ, ਸਗੋਂ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਰਾਹੀਂ ਸਵੈ-ਨਿਰਭਰ ਬਣਾਉਣ ਦੇ ਯੋਗ ਵੀ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਟਰਾਂਸਪੋਰਟ ਸੈਕਟਰ ਦੇ ਵਿਆਪਕ ਵਿਕਾਸ ਲਈ ਵਚਨਬੱਧ ਹੈ ਅਤੇ ਰੋਜ਼ਗਾਰ ਲਈ ਨਵੇਂ ਮੌਕੇ ਪੈਦਾ ਕਰਨ ਵਾਲੀਆਂ ਪਹਿਲਕਦਮੀਆਂ ਨੂੰ ਲਾਗੂ ਕਰਨਾ ਜਾਰੀ ਰੱਖੇਗੀ।