ਪੰਜਾਬ 'ਚ ਉਮੀਦਵਾਰ ਐਲਾਨਣ ਵਿੱਚ ਕਾਂਗਰਸ ਫਾਡੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ‘ਚ ਐਲਾਨ ਕਰਨ ਲਈ ਵਰਤੀ ਜਾ ਰਹੀ ਸੁਸਤੀ...

Captain Amrinder Singh

ਚੰਡੀਗੜ੍ਹ : 2019 ਦੀਆਂ ਲੋਕ ਸਭ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ, ਪਰ ਇਹ ਐਲਾਨ ਪੰਜਾਬ ਨੂੰ ਛੱਡ ਕੇ ਹੋਰਨਾਂ ਸੂਬਿਆਂ ਲਈ ਹੋ ਰਿਹਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਕਿਆਸ ਲਗਾਏ ਜਾ ਰਹੇ ਹਨ ਕਿ ਸੂਬੇ ਵਿੱਚ 13 ਦੀਆਂ 13 ਸੀਟਾਂ ਲਈ ਪਾਰਟੀ ਵੱਲੋਂ ਮੌਜੂਦਾ ਸਾਂਸਦਾਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ।

ਜਿਵੇਂ ਕਿ ਗੁਰਦਾਸਪੁਰ ਸੀਟ ਦੀ ਗੱਲ ਕਰੀਏ ਤਾਂ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ ਕਿ ਇੱਥੋਂ ਸੁਨੀਲ ਜਾਖੜ ਉਮੀਦਵਾਰ ਹੋਣਗੇ। ਹਾਲਾਂਕਿ ਇੱਕ-ਇੱਕ ਸੀਟ ਤੋਂ ਕਈ-ਕਈ ਦਾਅਵੇਦਾਰੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ, ਪਰ ਕਾਂਗਰਸ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਜਲਦ ਕਰਕੇ ਕੋਈ ਸਿਰਦਰਦੀ ਨਹੀਂ ਸਹੇੜਨਾ ਚਾਹੁੰਦੀ।

ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਮੁਤਾਬਿਕ ਸਕ੍ਰੀਨਿੰਗ ਕਮੇਟੀ ਵੱਲੋਂ ਆਪਣੀ ਰਿਪੋਰਟ ਹਾਈ ਕਮਾਂਡ ਨੂੰ ਸੌਂਪ ਦਿੱਤੀ ਗਈ ਹੈ ਅਤੇ ਪਾਰਟੀ ਵੱਲੋਂ ਅਪ੍ਰੈਲ ਦੇ ਦੂਜੇ ਹਫਤੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਉਂਝ ਵੀ ਇਸ ਤੋਂ ਪਹਿਲਾਂ ਕਾਂਗਰਸ ਦਾ ਇਹ ਰਿਕਾਰਡ ਰਿਹਾ ਹੈ ਕਿ ਪਾਰਟੀ ਵੱਲੋਂ ਤਕਰੀਬਨ ਸਭ ਤੋਂ ਅਖੀਰ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਂਦਾ ਹੈ।