ਜ਼ਿਲ੍ਹਾ ਤਰਨਤਾਰਨ ਦੇ ਡੀਸੀ ਨੇ ਲਿਆ ਸਟ੍ਰਾਂਗ ਰੂਮਾਂ ਦਾ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਨੇ ਦੱਸਿਆ ਕਿ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੀਆਂ ਸਹੂਲਤਾਂ ਲਈ ਮੀਡੀਆ ਕੇਂਦਰ ਵੀ ਬਣਾਇਆ ਜਾਵੇਗਾ...

Tarantaran Dc , Adc, And Election Tehsildar

ਤਰਨਤਾਰਨ : ਲੋਕਸਭਾ ਚੋਣ ਨੂੰ ਲੈ ਕੇ ਮਕਾਮੀ ਮਾਈ ਭਾਗੋ ਨਰਸਿੰਗ ਕਾਲਜ ਵਿਚ ਬਣਾਏ ਜਾ ਰਹੇ ਸਟ੍ਰਾਂਗ ਰੂਮਾਂ ਅਤੇ ਅਕਾਉਂਟਿੰਗ ਕੇਂਦਰਾਂ ਦਾ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਸਭਰਵਾਲ ਨੇ ਏਡੀਸੀ ਸੰਦੀਪ ਰਿਸ਼ੀ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਤੋਂ ਇਲਾਵਾ ਬਾਕੀ ਅਧਿਕਾਰੀਆਂ ਸਮੇਤ ਜਾਇਜ਼ਾ ਲਿਆ। ਇਸ ਮੌਕੇ ‘ਤੇ ਪ੍ਰਦੀਪ ਸਭਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਜ਼ਿਲ੍ਹਾ ਤਰਨਤਾਰਨ ਦੇ ਚਾਰ ਵਿਧਾਨ ਸਭਾ ਹਲਕਿਆਂ ਤਰਨਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਸ਼ਾਮਲ ਹਨ।

ਉਨ੍ਹਾਂ ਨੇ ਦੱਸਿਆ ਕਿ 19 ਮਈ ਨੂੰ ਚੋਣਾਂ ਤੋਂ ਬਾਅਦ ਚਾਰਾਂ ਵਿਧਾਨ ਸਭਾ ਹਲਕਿਆਂ ਦੀ ਈਵੀਐਮ ਮਸ਼ੀਨਾਂ ਸਮੇਤ ਵੀਵੀ ਪੈਟ ਰੱਖਣ ਲਈ ਵਿਸ਼ੇਸ਼ ਸਟ੍ਰਾਂਗ ਰੂਮ ਬਣਾਏ ਜਾ ਰਹੇ ਹਨ। ਇਸ ਮੌਕੇ ‘ਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਟ੍ਰਾਂਗ ਰੂਮਾਂ ਦੀ ਸੁਰੱਖਿਆ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੀਆਂ ਸਹੂਲਤਾਂ ਲਈ ਮੀਡੀਆ ਕੇਂਦਰ ਵੀ ਬਣਾਇਆ ਜਾਵੇਗਾ।