ਜ਼ਮਾਨਤ ‘ਤੇ ਬਾਹਰ ਅਕਾਲੀ ਆਗੂ ਫ਼ਰਾਰ, ਵਿਜੀਲੈਂਸ ਵੱਲੋਂ ਛਾਪੇਮਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮਦਨ ਤੋਂ ਜਾਇਦਾਦ  ਬਣਾਉਣ ਸੰਬੰਧੀ ਮੁਕੱਦਮਾ ਦਰਜ ਹੈ ਤੇ ਜ਼ਮਾਨਤ 'ਤੇ ਆਇਆ ਹੋਇਆ ਸੀ...

Kolianwali

ਚੰਡੀਗੜ੍ਹ : ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਜਿਸ ਦੇ ਵਿਰੁੱਧ ਆਮਦਨ ਤੋਂ ਜਾਇਦਾਦ  ਬਣਾਉਣ ਸੰਬੰਧੀ ਮੁਕੱਦਮਾ ਦਰਜ ਹੈ ਅਤੇ  ਜ਼ਮਾਨਤ ਤੇ ਆਇਆ ਹੋਇਆ ਸੀ। ਇਸ ਤੋਂ ਪਹਿਲਾਂ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। ਵਿਜੀਲੈਂਸ ਵਿਭਾਗ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਅੱਜ ਦਿਆਲ ਸਿੰਘ ਕੋਲਿਆਂਵਾਲੀ ਦੇ ਘਰ ਕੋਲਿਆਂਵਾਲੀ ਵਿਖੇ ਅਤੇ ਉਸ ਦੇ ਘਰ ਉਸ ਦੀ ਭਾਲ ਵਿਚ ਰੇਡ ਕੀਤੀ ਗਈ ਹੈ।

ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ  ਐਸਐਸਪੀ ਅਸ਼ੋਕ ਬਾਠ ਵਿਜੀਲੈਂਸ ਵਿਭਾਗ ਬਠਿੰਡਾ ਰੇਂਜ ਦੀ ਰਹਿਨੁਮਾਈ ਹੇਠ ਦਿਆਲ ਸਿੰਘ ਕੋਲਿਆਂਵਾਲੀ ਨੂੰ ਹਿਰਾਸਤ ਵਿਚ ਲੈਣ ਲਈ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਉਸ ਦੇ ਘਰ ਨਜ਼ਦੀਕੀਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਦੀ ਭਾਲ ਅਜੇ ਤੱਕ ਜਾਰੀ ਹੈ।

ਅੱਜ ਉਨ੍ਹਾਂ ਦੀ ਟੀਮ ਵੱਲੋਂ  ਦਿਆਲ ਸਿੰਘ ਕੋਲਿਆਂਵਾਲੀ ਅਤੇ ਉਸ ਦੇ ਭਰਾ ਦੇ ਘਰ ਰੇਡ ਕੀਤੀ ਪਰ ਉਨ੍ਹਾਂ ਨੂੰ ਇਥੇ ਸਿਰਫ ਉਨ੍ਹਾਂ ਦੇ ਕਰਿੰਦੇ ਹੀ ਮਿਲੇ ਹਨ ਅਤੇ ਉਨ੍ਹਾਂ ਵਲੋਂ ਲਗਾਤਾਰ ਦਿਆਲ ਸਿੰਘ ਕੋਲਿਆਂਵਾਲੀ ਦੀ  ਭਾਲ ਜਾਰੀ ਹੈ।