ਕੋਰੋਨਾ ਵਾਇਰਸ: Chandigarh ‘ਚ ਪਹਿਲਾ ਪਾਜ਼ੀਟਿਵ ਮਾਮਲਾ ਆਇਆ ਸਾਹਮਣੇ, ਦਹਿਸ਼ਤ ਦਾ ਮਾਹੌਲ

ਏਜੰਸੀ

ਖ਼ਬਰਾਂ, ਪੰਜਾਬ

 23 ਸਾਲਾ ਲੜਕੀ ਨੂੰ ਹੋਇਆ ਕੋਰੋਨਾ ਵਾਇਰਸ, ਸੈਕਟਰ 32 ਦੇ ਹਸਪਤਾਲ ‘ਚ ਭਰਤੀ

File

ਚੰਡੀਗੜ੍ਹ ਵਿਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜੀਟਿਵ ਪਾਇਆ ਗਿਆ ਹੈ। 23 ਸਾਲਾ ਲੜਕੀ ਜੋ ਕੁੱਝ ਦਿਨ ਪਹਿਲਾ ਇੰਗਲੈਂਡ ਤੋਂ ਵਾਪਸ ਆਈ ਸੀ। ਸੈਕਟਰ 32 ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਰੀਜ਼ ਦੇ ਪਰਿਵਾਰ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਗਿਆ ਹੈ। ਮਰੀਜ਼ ਨੂੰ ਬੁਖ਼ਾਰ ਅਤੇ ਜ਼ੁਕਾਮ ਦੀ ਸ਼ਿਕਾਇਤ ਸੀ ਜਿਸ ਕਾਰਨ ਉਸ ਦਾ ਟੈੱਸਟ ਕੀਤਾ ਗਿਆ ਸੀ । ਪਿਛਲੇ ਹਫ਼ਤੇ ਹੀ ਇੰਗਲੈਂਡ ਤੋਂ ਵਾਪਸ ਆਈ ਸੀ।

ਸੈਕਟਰ 32 ਦੇ ਹਸਪਤਾਲ ਵਿਚ ਲੜਕੀ ਦਾ ਇਲਾਜ ਚੱਲ ਰਿਹਾ ਹੈ। ਮਰੀਜ਼ ਦੀ ਹਾਲਤ ਸਟੇਬਲ ਦੱਸੀ ਜਾ ਰਹੀ ਹੈ। ਕੋਰੋਨਾ ਵਾਇਰਸ ਨੇ ਭਾਰਤ ਸਣੇ ਵਿਸ਼ਵ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਮਾਰੂ ਵਾਇਰਸ ਨੇ ਵਿਸ਼ਵ ਭਰ ਵਿੱਚ 8 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ, ਜਦੋਂ ਕਿ ਤਕਰੀਬਨ ਦੋ ਲੱਖ ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਭਾਰਤ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 168 ਹੋ ਗਈ ਹੈ, ਜਿਸ ਵਿਚੋਂ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 16 ਲੋਕ ਠੀਕ ਹੋ ਗਏ ਹਨ।

ਦੱਸ ਦਈਏ ਦੇਸ਼ ਭਰ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਸੀਬੀਐਸਈ, ਸਮੂਹ ਵਿਦਿਅਕ ਅਦਾਰਿਆਂ ਨੂੰ ਚੱਲ ਰਹੀਆਂ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਹੈ। ਐਚਆਰਡੀ ਮੰਤਰਾਲੇ ਦੀ ਨੈਸ਼ਨਲ ਟੈਸਟਿੰਗ ਏਜੰਸੀ ਨੇ ਆਈਆਈਟੀ, ਕਾਲਜ ਆਫ਼ ਇੰਜੀਨੀਅਰਿੰਗ ਵਿੱਚ ਦਾਖਲੇ ਲਈ ਦਾਖਲਾ ਪ੍ਰੀਖਿਆ ‘ਜੇਈਈ’ ਮੁਲਤਵੀ ਕਰ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।