ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਖੁਸ਼ਹਾਲੀ ਲਈ ਕੀਤੀ ਗਈ ਅਰਦਾਸ 

ਏਜੰਸੀ

ਖ਼ਬਰਾਂ, ਪੰਜਾਬ

ਦੁਨੀਆ 'ਚ ਫੈਲੀ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਪੀੜਤ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ

File Photo

ਚੰਡੀਗੜ੍ਹ: ਦੁਨੀਆ 'ਚ ਫੈਲੀ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਪੀੜਤ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦਾਆਰਾ ਜ਼ਰੀਏ ਫਤਿਹਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਪੰਜੋਲੀ ਵਲੋਂ ਅਰਦਾਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਅਤੇ ਗੁਰਦੁਆਰਾ ਦੇ ਫਤਹਿਗੜ੍ਹ ਸਾਹਿਬ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਸੰਗਤਾਂ ਨੇ ਵੀ ਹਾਜ਼ਰੀ ਲਗਵਾਈ। ਦੱਸ ਦਈਏ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤੱਕ ਪਹੁੰਚ ਗਈ ਹੈ। ਭਾਰਤ ਵਿਚ 3 ਲੋਕਾਂ ਦੀ ਮੌਤ ਹੋ ਚੁੱਕੀ ਹੈ,

ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ 'ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ 'ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ 'ਚ ਆਪਣੇ ਪੈਰ ਪਸਾਰ ਚੁੱਕਾ ਹੈ।