ਕੋਰੋਨਾ ਦੇ ਚਲਦਿਆਂ ਮਨਪ੍ਰੀਤ ਬਾਦਲ ਦੀ ਅਪੀਲ, ਮਾਂ ਦੇ ਸਸਕਾਰ 'ਤੇ ਨਾ ਆਉਣ ਜ਼ਿਆਦਾ ਲੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਂ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ ਹੋ ਗਿਆ।

Photo

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਂ ਹਰਮਿੰਦਰ ਕੌਰ ਬਾਦਲ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਹੋਵੇਗਾ। ਇਹ ਜਾਣਕਾਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਸਾਂਝੀ ਕੀਤੀ।

ਇਸ ਦੌਰਾਨ ਉਹਨਾਂ ਨੇ ਇਕ ਪੋਸਟ ਪਾ ਕੇ ਲੋਕਾਂ ਨੂੰ ਅਪੀਲ ਕੀਤੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੀ ਮਾਤਾ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ। ਉਹਨਾਂ ਨੇ ਲਿਖਿਆ, ‘ਮੇਰੇ ਪਰਿਵਾਰ ਅਤੇ ਮੇਰੇ ਲਈ ਮਿਲੀ ਹਮਦਰਦੀ ਅਤੇ ਸਹਾਇਤਾ ਸੰਦੇਸ਼ਾਂ ਤੋਂ ਮੈਂ ਬਹੁਤ ਪ੍ਰਭਾਵਤ ਹੋਇਆ ਹਾਂ। ਇਸ ਔਖੇ ਸਮੇਂ ਨੂੰ ਸੁਖਾਲਾ ਬਣਾਉਣ ਲਈ ਤੁਹਾਡੀ ਦਿਆਲਤਾ ਨੇ ਮੈਨੂੰ ਬਲ ਬਖ਼ਸ਼ਿਆ ਹੈ'।

ਉਹਨਾ ਨੇ ਕਿਹਾ, 'ਕੋਰੋਨਾ ਵਾਇਰਸ ਵਰਗੀ ਗੰਭੀਰ ਬੀਮਾਰੀ ਦੇ ਫੈਲਾਅ ਕਾਰਨ ਮੈਂ ਸਾਰਿਆਂ ਨੂੰ ਮੇਰੀ ਮਾਂ ਜੀ ਦੇ ਅੰਤਮ ਸੰਸਕਾਰ ਲਈ ਵਿਅਕਤੀਗਤ ਤੌਰ 'ਤੇ ਪਹੁੰਚਣ ਤੋਂ ਗੁਰੇਜ਼ ਕਰਨ ਦੀ ਬੇਨਤੀ ਕਰਦਾ ਹਾਂ। ਵੱਡੇ ਇਕੱਠ ਵਿੱਚ ਇਕੱਤਰ ਹੋ ਕੇ ਆਪਣੀ ਅਤੇ ਆਪਣੇ ਅਜ਼ੀਜ਼ਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਜੋਖ਼ਮ ਵਿੱਚ ਪਾਉਣ ਦੀ ਬਜਾਏ, ਇਲੈਕਟ੍ਰੌਨਿਕ ਮਾਧਿਅਮ ਰਾਹੀਂ ਹੀ ਸੋਗ ਕਰਨ ਦੀ ਕ੍ਰਿਪਾਲਤਾ ਕਰੋ’।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮਿੰਦਰ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਹਰਮਿੰਦਰ ਕੌਰ ਨੂੰ ਪਵਿੱਤਰ ਆਤਮਾ ਅਤੇ ਪਰਿਵਾਰ ਲਈ ਤਾਕਤ ਦਾ ਥੰਮ ਦੱਸਦਿਆਂ ਕੈਪਟਨ ਅਮਰਿੰਦਰ ਨੇ ਉਨ੍ਹਾਂ ਲਈ ਦੁੱਖ

ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ 'ਚ ਕਿਹਾ ਕਿ ਹਰਮਿੰਦਰ ਕੌਰ, ਜੋ ਆਪਣੇ ਪਿੱਛੇ ਬੇਟਾ, ਬੇਟੀ, ਪਤੀ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਨੂੰ ਛੱਡ ਗਏ ਹਨ, ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।