ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਨਿੱਜੀ ਤੇ ਸਰਕਾਰੀ ਬੱਸਾਂ ਬੰਦ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ

File

ਚੰਡੀਗੜ੍ਹ- ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਸਵੇਰੇ ਚੰਡੀਗੜ੍ਹ ਵਿਚ ਵੀ ਇਕ ਕੋਰੋਨਾ ਮਰੀਜ਼ ਸਾਹਮਣੇ ਆਇਆ ਹੈ। ਜਿਸ ਦੇ ਕਾਰਨ ਕਈ ਥਾਂਵਾਂ ‘ਤੇ ਲਾਕਡਾਊਨ ਕਰ ਦਿੱਤਾ ਗਿਆ ਹੈ।

ਹੁਣ ਪੰਜਾਬ ਸਰਕਾਰ ਨੇ ਵੀ ਵੱਡਾ ਫੈਸਲ ਲਿਆ ਹੈ ਕਿ ਪੰਜਾਬ ਵਿਚ ਕੱਲ ਤੋਂ ਨਿਜੀ ਅਤੇ ਸਰਕਾਰੀ ਬੱਸਾਂ ਬੰਦ ਕਰ ਦਿੱਤੀਆ ਹਨ। ਬਾਜਾਰ ਵਿਚ ਆਟੋ ਰਿਕਸ਼ਾ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਹੋਟਲ-ਰੈਸਟੋਂਰੈਂਟ ਬੰਦ ਕਰ ਦਿੱਤੇ ਹਨ।

ਇਸ ਦਾ ਮਤਲਬ ਸਰਵਜਨਿਕ ਆਵਾਜਾਈ ਉਤੇ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਲੋਕਾ ਦੀ ਸੁਰੱਖਿਆ ਨੂੰ ਲੈ ਕੇ ਇਹ ਫੈਸਲਾ ਲਿਆ ਹੈ। ਕੋਰੋਨਾ ਵਾਇਰਸ ਤੋਂ ਨਜਿੱਠਣ ਲਈ ਕਮਿਸ਼ਨਰ, DC, SSP ਨੂੰ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ।

10 ਵੀਂ ਅਤੇ 12 ਵੀਂ ਦੇ ਇਮਤਿਹਾਨਾਂ ਕੋਰੋਨਾ ਵਾਇਰਸ ਕਾਰਨ ਮੁਲਤਵੀ ਕਰ ਦਿੱਤੇ ਹਨ। ਕੋਰੋਨਾ ਵਾਇਰਸ ਦਾ ਕਹਿਰ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਉਤੇ ਜਾਰੀ ਹੈ। ਜੇਕਰ ਗੱਲ ਭਾਰਤ ਦੀ ਕਰੀਏ ਤਾਂ ਇੱਥੇ ਵੀ 173 ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 3 ਵਿਅਕਤੀਆ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ।

ਇਸ ਕੋਰੋਨਾ ਦੇ ਕਹਿਰ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੋਰੋਨਾ ਤੋਂ ਬਚਣ ਲਈ ਵੱਡੇ ਫੈਸਲੇ ਕੀਤੇ ਹਨ। ਇਸ ਤੋਂ ਇਲਾਵਾ ਵਿਆਹ ਸਮਾਗਮ ਜਾਂ ਕਿਸੇ ਹੋਰ ਵੀ ਸਮਾਗਮਾਂ ਵਿਚ ਸਿਰਫ 20 ਲੋਕਾਂ ਦਾ ਹੀ ਇਕੱਠ ਹੋ ਸਕਦਾ ਹੈ।ਇਸ ਤੋਂ ਇਲਾਵਾ ਸਰਕਾਰ ਨੇ ਬੈਂਕੁਇਟ ਹਾਲ, ਮੈਰਿਜ ਪੈਲੇਸ ਬੰਦ ਕਰ ਦਿੱਤੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।