ਕੋਰੋਨਾ : ਦਿੱਲੀ ਦੇ ਨਿੱਜੀ ਹੋਟਲ 'ਚ ਇਕਾਂਤਵਾਸ ਹੋਣਗੇ ਪ੍ਰਕਾਸ਼ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੇ ਤਿੰਨ ਕਰਮਚਾਰੀਆਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਦੇ ਤਿੰਨ ਕਰਮਚਾਰੀਆਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ।
ਇਸ ਸਭ ਦੇ ਵਿਚਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੀ ਕੋਰੋਨਾ ਟੈਸਟ ਕਰਵਾਇਆ ਗਿਆ ਹਾਲਾਂਕਿ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਪਰ ਇਸ ਤੋਂ ਬਾਅਦ ਉਹ ਦਿੱਲੀ ਸ਼ਿਫ਼ਟ ਹੋ ਗਏ ਹਨ। ਸੂਤਰਾਂ ਅਨੁਸਾਰ ਪ੍ਰਕਾਸ਼ ਬਾਦਲ ਇੱਕ ਨਿੱਜੀ ਹੋਟਲ ਵਿਚ ਹੀ ਅਗਲੇ ਕੁਝ ਦਿਨਾਂ ਲਈ ਇਕਾਂਤਵਾਸ ਰਹਿਣਗੇ। ਸਿਵਲ ਹਸਪਤਾਲ ਬਾਦਲ ਦੇ ਅਮਲੇ ਵੱਲੋਂ ਸਾਬਕਾ ਮੁੱਖ ਮੰਤਰੀ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ।
ਦੱਸ ਦਈਏ ਕਿ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕਰੋਨਾ ਪੀੜਤ ਪਾਏ ਗਏ ਸਨ।ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਭਰਤੀ ਹੋਣਾ ਪਿਆ।